ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 30 ਮਾਰਚ 2021)
Published : Mar 30, 2021, 7:24 am IST
Updated : Mar 30, 2021, 7:24 am IST
SHARE ARTICLE
Hukamnama Sahib
Hukamnama Sahib

ਵਡਹੰਸੁ ਮਹਲਾ ੩ ॥

ਵਡਹੰਸੁ ਮਹਲਾ ੩ ॥

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥

 ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

ਅਖੀ ਸੰਤੋਖੀਆ ਏਕ ਲਿਵ ਲਾਇ ॥

ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥

ਨਾਨਕ ਮਸਤਕਿ ਜਿਸੁ ਵਡਭਾਗੁ ॥

ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਮੰਗਲਵਾਰ, ੧੭ ਚੇਤ (ਸੰਮਤ ੫੫੩ ਨਾਨਕਸ਼ਾਹੀ) ੩੦ ਮਾਰਚ, ੨੦੨੧ (ਅੰਗ: ੫੬੦)

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੩ ॥

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ।

darbar sahibdarbar sahib

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ,

Darbar SahibDarbar Sahib

(ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement