ਅੱਜ ਦਾ ਹੁਕਮਨਾਮਾ (30 ਅਪ੍ਰੈਲ 2022)
Published : Apr 30, 2022, 8:20 am IST
Updated : Apr 30, 2022, 8:20 am IST
SHARE ARTICLE
hukamnama sri darbar sahib amritsar
hukamnama sri darbar sahib amritsar

ਤਿਲੰਗ ਘਰੁ ੨ ਮਹਲਾ ੫ ॥

ਤਿਲੰਗ ਘਰੁ ੨ ਮਹਲਾ ੫ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥

ਤੂ ਕਰਤਾਰੁ ਕਰਹਿ ਸੋ ਹੋਇ ॥

ਤੇਰਾ ਜੋਰੁ ਤੇਰੀ ਮਨਿ ਟੇਕ ॥

ਸਦਾ ਸਦਾ ਜਪਿ ਨਾਨਕ ਏਕ ॥੧॥

ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥

ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

ਹੈ ਤੂਹੈ ਤੂ ਹੋਵਨਹਾਰ ॥

ਅਗਮ ਅਗਾਧਿ ਊਚ ਆਪਾਰ ॥

ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥

ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

ਜੋ ਦੀਸੈ ਸੋ ਤੇਰਾ ਰੂਪੁ ॥

ਗੁਣ ਨਿਧਾਨ ਗੋਵਿੰਦ ਅਨੂਪ ॥

ਸਿਮਰਿ ਸਿਮਰਿ ਸਿਮਰਿ ਜਨ ਸੋਇ ॥

ਨਾਨਕ ਕਰਮਿ ਪਰਾਪਤਿ ਹੋਇ ॥੩॥

ਜਿਨਿ ਜਪਿਆ ਤਿਸ ਕਉ ਬਲਿਹਾਰ ॥

ਤਿਸ ਕੈ ਸੰਗਿ ਤਰੈ ਸੰਸਾਰ ॥

ਕਹੁ ਨਾਨਕ ਪ੍ਰਭ ਲੋਚਾ ਪੂਰਿ ॥

ਸੰਤ ਜਨਾ ਕੀ ਬਾਛਉ ਧੂਰਿ ॥੪॥੨॥

Guru Granth Sahib JiGuru Granth Sahib Ji

ਸ਼ਨਿਚਰਵਾਰ, ੧੭ ਵੈਸਾਖ (ਸੰਮਤ ੫੫੪ ਨਾਨਕਸ਼ਾਹੀ) ੩੦ ਅਪ੍ਰੈਲ, ੨੦੨੨ (ਅੰਗ: ੭੨੩)

ਪੰਜਾਬੀ ਵਿਆਖਿਆ :

ਤਿਲੰਗ ਘਰੁ ੨ ਮਹਲਾ ੫ ॥

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ ।

Guru Granth Sahib JI Guru Granth Sahib JI

ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।

Darbar SahibDarbar Sahib

ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩।

Guru Granth Sahib JiGuru Granth Sahib Ji

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement