Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
Published : Apr 30, 2025, 6:28 am IST
Updated : Apr 30, 2025, 6:28 am IST
SHARE ARTICLE
Ajj da Hukamnama Sri Darbar Sahib: ਆਸਾ ਮਹਲਾ ੫ ॥
Ajj da Hukamnama Sri Darbar Sahib: ਆਸਾ ਮਹਲਾ ੫ ॥

Ajj da Hukamnama Sri Darbar Sahib: ਆਸਾ ਮਹਲਾ ੫ ॥

 

Ajj da Hukamnama Sri Darbar Sahib: ਆਸਾ ਮਹਲਾ ੫ ॥

ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥

ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥

ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥

ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥

ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥

ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ ॥੧॥

ਵਲਵੰਚ ਕਰਿ ਉਦਰੁ ਭਰਹਿਮੂਰਖ ਗਾਵਾਰਾ ॥  

ਸਭੁ ਕਿਛੁ ਦੇ ਰਹਿਆ ਹਰਿਦੇਵਣਹਾਰਾ ॥

ਦਾਤਾਰੁ ਸਦਾ ਦਇਆਲੁ ਸੁਆਮੀਕਾਇ ਮਨਹੁ ਵਿਸਾਰੀਐ ॥

ਮਿਲੁ ਸਾਧਸੰਗੇ ਭਜੁਨਿਸੰਗੇ ਕੁਲ ਸਮੂਹਾ ਤਾਰੀਐ ॥

ਸਿਧ ਸਾਧਿਕ ਦੇਵਮੁਨਿ ਜਨ ਭਗਤ ਨਾਮੁ ਅਧਾਰਾ ॥

ਬਿਨਵੰਤਿਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥

 

ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚਉੱਕਰਿਆ ਗਿਆ ਹੈ। ਜਿਸ ਪਾਸੋਂ ਤੂੰ (ਆਪਣੇ ਕੀਤੇਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾਵੇਖਦਾ ਜਾ ਰਿਹਾ ਹੈ। ਸਿਰਜਣਹਾਰ (ਹਰੇਕ ਜੀਵਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ,ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂਪਈਦਾ। ਅੱਠੇ ਪਹਰ ਪਰਮਾਤਮਾ ਦਾ ਨਾਮਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲਸਾਥ ਕਰੇਗਾ। ਹੇ ਨਾਨਕ! ਸਾਧ ਸੰਗਤ ਵਿਚ ਟਿਕਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟਜਾਂਦੇ ਹਨ ॥੧॥ ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ(ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ਦੇ ਰਿਹਾ ਹੈ। ਸਾਧ ਸੰਗਤ ਵਿਚ ਮਿਲ (-ਬੈਠ), ਝਾਕਾਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ,ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣਵਾਲੇ, ਭਗਤ-ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। ਨਾਨਕਬੇਨਤੀ ਕਰਦਾ ਹੈ, ਸਦਾ ਉਸ ਪਰਮਾਤਮਾ ਦਾ ਭਜਨਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾਪੈਦਾ ਕਰਨ ਵਾਲਾ ਹੈ ॥੨॥

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement