
ਰਾਗੁ ਸੂਹੀ ਮਹਲਾ ੫ ਘਰੁ ੩
ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮਿਥਨ ਮੋਹ ਅਗਨਿ ਸੋਕ ਸਾਗਰ ॥
ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥
ਚਰਣ ਕਮਲ ਸਰਣਾਇ ਨਰਾਇਣ ॥
ਦੀਨਾਨਾਥ ਭਗਤ ਪਰਾਇਣ ॥੧॥ ਰਹਾਉ ॥
ਅਨਾਥਾ ਨਾਥ ਭਗਤ ਭੈ ਮੇਟਨ ॥
ਸਾਧਸੰਗਿ ਜਮਦੂਤ ਨ ਭੇਟਨ ॥੨॥
ਜੀਵਨ ਰੂਪ ਅਨੂਪ ਦਇਆਲਾ ॥
ਰਵਣ ਗੁਣਾ ਕਟੀਐ ਜਮ ਜਾਲਾ ॥੩॥
ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥
ਰੋਗ ਰੂਪ ਮਾਇਆ ਨ ਬਿਆਪੈ ॥੪॥
ਜਪਿ ਗੋਬਿੰਦ ਸੰਗੀ ਸਭਿ ਤਾਰੇ ॥
ਪੋਹਤ ਨਾਹੀ ਪੰਚ ਬਟਵਾਰੇ ॥੫॥
ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥
ਸਰਬ ਫਲਾ ਸੋਈ ਜਨੁ ਪਾਏ ॥੬॥
ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥
ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥
ਆਦਿ ਮਧਿ ਅੰਤਿ ਪ੍ਰਭੁ ਸੋਈ ॥
ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਐਤਵਾਰ, ੧੬ ਹਾੜ (ਸੰਮਤ ੫੫੧ ਨਾਨਕਸ਼ਾਹੀ) ੩੦ ਜੂਨ, ੨੦੧੯ (ਅੰਗ: ੭੬੦)