ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (30 ਜੂਨ 2026)
Published : Jun 30, 2026, 6:15 am IST
Updated : Jun 30, 2026, 6:15 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib

Ajj da Hukamnama Sri Darbar Sahib: ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement