
ਕਾਇਆ ਕਾਮਣਿ ਅਤਿ ਸੁਆਲਿਉ ਪਿਰੁ ਵਸੈ ਜਿਸੁ ਨਾਲੇ...
ਸੂਹੀ ਮਹਲਾ 3॥
ਕਾਇਆ ਕਾਮਣਿ ਅਤਿ ਸੁਆਲਿਉ ਪਿਰੁ ਵਸੈ ਜਿਸੁ ਨਾਲੇ॥
ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮਾਲੇ॥
ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ॥1॥
ਵਾਹੁ ਵਾਹੁ ਪੂਰੇ ਗੁਰ ਕੀ ਬਾਣੀ॥
ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ॥1॥ ਰਹਾਉ॥
ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ॥
ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ॥
ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮਾਲਾ ॥2॥
ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ॥
ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ॥
ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ॥3॥
ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ॥
ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ॥
ਇਸੁ ਕਾਇਆ ਅੰਦਰਿ ਨਾਮੁ ਨਉ ਨਿਿਧ ਪਾਈਐ ਗੁਰ ਕੈ ਸਬਦਿ ਵੀਚਾਰਾ॥4॥
ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ॥
ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ॥
ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ॥5॥
ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ॥
ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ॥
ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ॥6॥
ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ॥
ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ॥
ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ॥7॥
ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ॥
ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ॥
ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ॥8॥2॥
ਸ਼ੁੱਕਰਵਾਰ, 14 ਭਾਦੋਂ (ਸੰਮਤ 551 ਨਾਨਕਸ਼ਾਹੀ) ਅੰਗ: 754