
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥
ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥
ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥
ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥
ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥
ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
ਸੋਮਵਾਰ, ੧੪ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੮੧੭)