ਅੱਜ ਦਾ ਹੁਕਮਨਾਮਾ
Published : Sep 30, 2020, 7:26 am IST
Updated : Sep 30, 2020, 7:26 am IST
SHARE ARTICLE
Darbar sahib
Darbar sahib

ਸੂਹੀ ਮਹਲਾ ੫ ॥

ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

ਰਸਨਾ ਜਾਪੁ ਜਪਉ ਬਨਵਾਰੀ ॥੧॥

ਸਫਲ ਮੂਰਤਿ ਦਰਸਨ ਬਲਿਹਾਰੀ ॥

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸਾਧਸੰਗਿ ਜਨਮ ਮਰਣ ਨਿਵਾਰੀ ॥

Darbar SahibDarbar Sahib

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

ਕਹੁ ਨਾਨਕ ਇਹੁ ਤਤੁ ਬੀਚਾਰੀ ॥

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

Darbar SahibDarbar Sahib

ਬੁੱਧਵਾਰ, ੧੫ ਅੱਸੂ (ਸੰਮਤ ੫੫੨ ਨਾਨਕਸ਼ਾਹੀ) ੩੦ ਸਤੰਬਰ, ੨੦੨੦ (ਅੰਗ : ੭੪੦)
ਸੂਹੀ ਮਹਲਾ ੫ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨।

Darbar SahibDarbar Sahib

ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement