
ਸੂਹੀ ਮਹਲਾ ੧ ਘਰੁ ੬
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍ ॥
ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥
ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥੨॥
ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥
ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥
ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ ॥
ਸੇ ਫਲ ਕੰਮਿ ਨ ਆਵਨ@ੀ ਤੇ ਗੁਣ ਮੈ ਤਨਿ ਹੰਨਿ ॥੪॥
ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥
ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥
ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥
ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਬੁੱਧਵਾਰ, ੧੪ ਕੱਤਕ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੨੯)