ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 31 ਮਾਰਚ 2021)
Published : Mar 31, 2021, 7:22 am IST
Updated : Mar 31, 2021, 7:22 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸਲੋਕੁ ਮਃ ੩ ॥

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥

ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

Darbar SahibDarbar Sahib

ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥

ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥

ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥

ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥

Darbar SahibDarbar Sahib

ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।

Darbar SahibDarbar Sahib

ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ ।

Darbar SahibDarbar Sahib

(ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement