ਅੱਜ ਦਾ ਹੁਕਮਨਾਮਾ
Published : May 31, 2020, 6:41 am IST
Updated : May 31, 2020, 6:41 am IST
SHARE ARTICLE
File Photo
File Photo

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਹਰਿ ਗੁਣ ਕਹਿ ਨ ਸਕਉ ਬਨਵਾਰੀ ॥

ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥

ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਐਤਵਾਰ, ੧੮ ਜੇਠ (ਸੰਮਤ ੫੫੨ ਨਾਨਕਸ਼ਾਹੀ)    (ਅੰਗ: ੬੬੬)

 ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ,

Darbar SahibDarbar Sahib

ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement