ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (31 ਮਈ 2026)
Published : May 31, 2026, 6:07 am IST
Updated : Jun 1, 2026, 6:12 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

 

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥

ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥

ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥

ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥

ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥

ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥

ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

ਅਰਥ:- ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ। ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2। (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1। 23।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement