ਅੱਜ ਦਾ ਹੁਕਮਨਾਮਾ
Published : Jul 31, 2020, 6:56 am IST
Updated : Jul 31, 2020, 6:56 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸੂਹੀ ਮਹਲਾ ੧ ॥

ਸੂਹੀ ਮਹਲਾ ੧ ॥

ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥

ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥

ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥

ਤਿਨਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥

ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥

ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥

ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥

ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥

ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥

ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥

ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥

ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥ ੪॥੩॥੫॥

ਸ਼ੁੱਕਰਵਾਰ, ੧੬ ਸਾਵਣ (ਸੰਮਤ ੫੫੨ ਨਾਨਕਸ਼ਾਹੀ) ੩੧ ਜੁਲਾਈ, ੨੦੨੦ (ਅੰਗ: ੭੨੯) 

ਸੂਹੀ ਮਹਲਾ ੧ ॥
(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ), (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ । ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ । ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੧।ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ ।

Darbar Sahib Darbar Sahib

ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ ।੨।(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ; ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ ।੩।

DARBAR SAHIBDARBAR SAHIB

ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ, ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ ।ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ ।੪।੩।੫।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement