ਅੱਜ ਦਾ ਹੁਕਮਨਾਮਾ (31 ਜੁਲਾਈ 2023)

By : KOMALJEET

Published : Jul 31, 2023, 7:10 am IST
Updated : Jul 31, 2023, 7:29 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਸੋਮਵਾਰ, ੧੬ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੬੬)

ਪੰਜਾਬੀ ਵਿਆਖਿਆ :

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥

ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥

ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement