ਅੱਜ ਦਾ ਹੁਕਮਨਾਮਾ
Published : Aug 31, 2019, 6:46 am IST
Updated : Aug 31, 2019, 6:46 am IST
SHARE ARTICLE
Golden Temple
Golden Temple

ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ...

                         ਸੋਰਠਿ ਮ: 3 ॥

ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥

ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥

ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥1॥

ਹਰਿ ਜੀਉ ਸਾਚੀ ਨਦਰਿ ਤੁਮਾਰੀ ॥

ਆਪਣਿਆ ਦਾਸਾ ਨੋ ਕ਼੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥

ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥

ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥

ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥2॥

ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥

ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥

ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥3॥

ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥

ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥

ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥4॥3॥

ਸ਼ਨਿਚਰਵਾਰ, 15 ਭਾਦੋਂ (ਸੰਮਤ 551 ਨਾਨਕਸ਼ਾਹੀ)    ਅੰਗ: 600

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement