ਅੱਜ ਦਾ ਹੁਕਮਨਾਮਾ
Published : Aug 31, 2020, 7:06 am IST
Updated : Sep 3, 2020, 7:07 am IST
SHARE ARTICLE
Darbar Sahib
Darbar Sahib

ਟੋਡੀ ਮਹਲਾ ੫ ॥

ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥

Darbar SahibDarbar Sahib

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

Darbar SahibDarbar Sahib

ਸੋਮਵਾਰ, ੧੬ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੧੩)

ਟੋਡੀ ਮਹਲਾ ੫ ॥
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ ।

Darbar SahibDarbar Sahib

ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement