Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (31 ਅਕਤੂਬਰ 2025)

By : GAGANDEEP

Published : Oct 31, 2025, 6:20 am IST
Updated : Oct 31, 2025, 6:21 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

Ajj da Hukamnama Sri Darbar Sahib: ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement