ਸੋ ਦਰ ਤੇਰਾ ਕੇਹਾ - ਕਿਸਤ - 19
Published : Apr 5, 2018, 4:15 pm IST
Updated : Nov 22, 2018, 1:27 pm IST
SHARE ARTICLE
So Dar Tera Keha
So Dar Tera Keha

ਅੱਗੇ ਚਲਣ ਤੋਂ ਪਹਿਲਾਂ, ਗੁਰਬਾਣੀ ਦੇ ਸ਼੍ਰੋਮਣੀ ਵਿਆਖਿਆਕਾਰ, ਪ੍ਰੋ: ਸਾਹਿਬ ਸਿੰਘ ਨੇ ਇਸ ਸ਼ਬਦ ਦੇ ਜਿਵੇਂ ਅਰਥ ਕੀਤੇ ਹਨ,

ਅੱਗੇ......

ਅੱਗੇ ਚਲਣ ਤੋਂ ਪਹਿਲਾਂ, ਗੁਰਬਾਣੀ ਦੇ ਸ਼੍ਰੋਮਣੀ ਵਿਆਖਿਆਕਾਰ, ਪ੍ਰੋ: ਸਾਹਿਬ ਸਿੰਘ ਨੇ ਇਸ ਸ਼ਬਦ ਦੇ ਜਿਵੇਂ ਅਰਥ ਕੀਤੇ ਹਨ, ਪਹਿਲਾਂ ਉਨ੍ਹਾਂ ਵਲ ਝਾਤ ਮਾਰ ਲੈਂਦੇ ਹਾਂ। ਪ੍ਰੋ: ਸਾਹਿਬ ਸਿੰਘ ਜੀ ਵਲੋਂ ਕੀਤੇ ਅਰਥ ਇਸ ਪ੍ਰਕਾਰ ਹਨ :-

Baba NanakBaba Nanak

ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ
ਜਿਤੁ ਬਹਿ ਸਰਬ ਸਮਾਲੇ ||
ਵਾਜੇ ਤੇਰੇ ਨਾਦ ਅਨੇਕ ਅਸੰਖਾ
ਕੇਤੇ ਤੇਰੇ ਵਾਵਣਹਾਰੇ ||
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ
ਕੇਤੇ ਤੇਰੇ ਗਾਵਣਹਾਰੇ ||

''(ਹੇ ਪ੍ਰਭੂ!) ਤੇਰਾ ਉਹ ਘਰ ਅਤੇ (ਉਸ ਘਰ ਦਾ) ਉਹ ਦਰਵਾਜ਼ਾ ਬੜਾ ਹੀ ਅਚਰਜ ਹੋਵੇਗਾ ਜਿਥੇ ਬੈਠ ਕੇ ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ। (ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ, ਬੇਅੰਤ ਹੀ ਜੀਵ (ਉਨ੍ਹਾਂ ਵਾਜਿਆਂ ਨੂੰ) ਵਜਾਣ ਵਾਲੇ ਹਨ। ਰਾਗਣੀਆਂ ਸਮੇਤ ਬੇਅੰਤ ਹੀ ਰਾਗਾਂ ਦੇ ਨਾਮ ਲਏ ਜਾਂਦੇ ਹਨ। ਅਨੇਕਾਂ ਹੀ ਜੀਵ (ਇਨ੍ਹਾਂ ਰਾਗ-ਰਾਗਣੀਆਂ ਦੇ ਰਾਹੀਂ ਤੈਨੂੰ) ਗਾਉਣ ਵਾਲੇ ਹਨ (ਤੇਰੀ ਸਿਫ਼ਤ ਦੇ ਗੀਤ ਗਾ ਰਹੇ ਹਨ)।

Baba NanakBaba Nanak

ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ
ਗਾਵੈ ਰਾਜਾ ਧਰਮੁ ਦੁਆਰੇ ||
ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ
ਲਿਖਿ ਲਿਖਿ ਧਰਮੁ ਬੀਚਾਰੇ ||

ਹੇ ਪ੍ਰਭੂ! ਹਵਾ ਪਾਣੀ ਅੱਗ (ਆਦਿਕ ਤੱਤ) ਤੇਰੇ ਗੁਣ ਗਾ ਰਹੇ ਹਨ (ਤੇਰੀ ਰਜ਼ਾ ਵਿਚ ਤੁਰ ਰਹੇ ਹਨ)। ਧਰਮ ਰਾਜ (ਤੇਰੇ) ਦਰ 'ਤੇ ਖਲੋ ਕੇ ਤੇਰੀ ਸਿਫ਼ਤ ਸਲਾਹ ਦੇ ਗੀਤ ਗਾ ਰਿਹਾ ਹੈ। ਉਹ ਚਿੱਤਰ ਗੁਪਤ ਵੀ ਜੋ ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ ਲਿਖਣੇ ਜਾਣਦੇ ਹਨ ਅਤੇ ਜਿਨ੍ਹਾਂ ਦੇ ਲਿਖੇ ਹੋਏ ਧਰਮਰਾਜ ਵਿਚਾਰਦਾ ਹੈ, ਤੇਰੀ ਸਿਫ਼ਤ ਸਲਾਹ ਦੇ ਗੀਤ ਗਾ ਰਹੇ ਹਨ।

Baba NanakBaba Nanak

ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ
ਸੋਹਨਿ ਤੇਰੇ ਸਦਾ ਸਵਾਰੇ ||
ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ
ਦੇਵਤਿਆ ਦਰਿ ਨਾਲੇ ||

ਹੇ ਪ੍ਰਭੂ! ਅਨੇਕਾਂ ਦੇਵੀਆਂ ਸ਼ਿਵ ਅਤੇ ਬ੍ਰਹਮਾ (ਆਦਿਕ ਦੇਵਤੇ) ਜੋ ਤੇਰੇ ਸਵਾਰੇ ਹੋਏ ਸਦਾ ਤੇਰੇ ਦਰ 'ਤੇ ਸੋਭ ਰਹੇ ਹਨ, ਤੈਨੂੰ ਗਾ ਰਹੇ ਹਨ (ਤੇਰੇ ਗੁਣ ਗਾ ਰਹੇ ਹਨ)। ਕਈ ਇੰਦਰ ਦੇਵਤੇ ਅਪਣੇ ਤਖ਼ਤ ਉਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਉਤੇ ਤੈਨੂੰ ਗਾ ਰਹੇ ਹਨ (ਤੇਰੀ ਸਿਫ਼ਤ ਸਲਾਹ ਦੇ ਗੀਤ ਗਾ ਰਹੇ ਹਨ)।

Baba NanakBaba Nanak

ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ
ਗਾਵਨਿ ਤੁਧਨੋ ਸਾਧ ਬੀਚਾਰੇ ||
ਗਾਵਨਿ ਤੁਧਨੋ ਜਤੀ ਸਤੀ ਸੰਤੋਖੀ
ਗਾਵਨਿ ਤੁਧਨੋ ਵੀਰ ਕਰਾਰੇ ||

ਹੇ ਪ੍ਰਭੂ! ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ। ਸਾਧ ਜਨ (ਤੇਰੇ ਗੁਣਾਂ ਦੀ) ਵਿਚਾਰ ਕਰ ਕੇ ਤੈਨੂੰ ਸਲਾਹ ਰਹੇ ਹਨ। ਜਤੀ, ਦਾਨੀ ਅਤੇ ਸੰਤੋਖੀ ਬੰਦੇ ਵੀ ਤੇਰੇ ਹੀ ਗੁਣ ਗਾ ਰਹੇ ਹਨ। ਬੇਅੰਤ ਤਕੜੇ ਸੂਰਮੇ ਤੇਰੀਆਂ ਹੀ ਵਡਿਆਈਆਂ ਕਰ ਰਹੇ ਹਨ।

Baba NanakBaba Nanak

ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ
ਜੁਗੁ ਜੁਗੁ ਵੇਦਾ ਨਾਲੇ ||
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ
ਸੁਰਗੁ ਮਛੁ ਪਇਆਲੇ ||

ਹੇ ਪ੍ਰਭੂ! ਪੰਡਤ ਅਤੇ ਮਹਾ ਰਿਖੀ ਜੋ (ਵੇਦਾਂ ਨੂੰ ਪੜ੍ਹਦੇ ਹਨ) ਵੇਦਾਂ ਸਣੇ ਤੇਰਾ ਹੀ ਜਸ ਕਰ ਰਹੇ ਹਨ। ਸੁੰਦਰ ਇਸਤ੍ਰੀਆਂ ਜੋ ਅਪਣੀ ਸੁੰਦਰਤਾ ਨਾਲ ਮਨੁੱਖ ਦੇ ਮਨ ਨੂੰ ਮੋਹ ਲੈਂਦੀਆਂ ਹਨ, ਤੈਨੂੰ ਹੀ ਗਾ ਰਹੀਆਂ ਹਨ (ਭਾਵ, ਤੇਰੀ ਸੁੰਦਰਤਾ ਦਾ ਪ੍ਰਕਾਸ਼ ਕਰ ਰਹੀਆਂ ਹਨ)। ਸੁਰਗ ਲੋਕ, ਮਾਤ ਲੋਕ ਅਤੇ ਪਾਤਾਲ ਲੋਕ (ਭਾਵ ਸੁਰਗ, ਮਾਤ ਅਤੇ ਪਾਤਾਲ ਦੇ ਸਾਰੇ ਜੀਅ ਜੰਤ) ਤੇਰੀ ਹੀ ਵਡਿਆਈ ਕਰ ਰਹੇ ਹਨ।

Baba NanakBaba Nanak

ਗਾਵਨਿ ਤੁਧਨੋ ਰਤਨ ਉਪਾਏ ਤੇਰੇ
ਅਠਸਠਿ ਤੀਰਥ ਨਾਲੇ ||
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ
ਗਾਵਨਿ ਤੁਧਨੋ ਖਾਣੀ ਚਾਰੇ ||
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ
ਕਰਿ ਕਰਿ ਰਖੇ ਤੇਰੇ ਧਾਰੇ ||

ਹੇ ਪ੍ਰਭੂ! ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਹੀ ਗਾ ਰਹੇ ਹਨ। ਵੱਡੇ ਬਲ ਵਾਲੇ ਜੋਧੇ ਅਤੇ ਸੂਰਮੇ (ਤੇਰਾ ਦਿਤਾ ਬਲ ਵਿਖਾ ਕੇ) ਤੇਰੀ ਹੀ ਤਾਕਤ ਦੀ ਸਿਫ਼ਤ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ। ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਤੇ ਮੰਡਲ, ਜੋ ਤੂੰ ਪੈਦਾ ਕਰ ਕੇ ਟਿਕਾ ਰੱਖੇ ਹਨ, ਤੈਨੂੰ ਹੀ ਗਾਉਂਦੇ ਹਨ। (ਚਲਦਾ).....

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement