
ਹੇ ਪ੍ਰਭੂ! ਅਸਲ ਵਿਚ ਉਹੀ ਬੰਦੇ ਤੇਰੀ ਸਿਫ਼ਤ ਸਾਲਾਹ ਕਰਦੇ ਹਨ ਭਾਵ ਉਨ੍ਹਾਂ ਦੀ ਹੀ ਕੀਤੀ ਸਿਫ਼ਤ ਸਲਾਹ ਸਫ਼ਲ ਹੈ ਜੋ ਤੇਰੇ ਪ੍ਰੇਮ ਵਿਚ ਰੰਗੇ ਹੋਏ ਹਨ
ਅੱਗੇ .....
Baba Nanak
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ
ਰਤੇ ਤੇਰੇ ਭਗਤ ਰਸਾਲੇ ||
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨਾ ਆਵਨਿ
ਨਾਨਕੁ ਕਿਆ ਬੀਚਾਰੇ ||
ਹੇ ਪ੍ਰਭੂ! ਅਸਲ ਵਿਚ ਉਹੀ ਬੰਦੇ ਤੇਰੀ ਸਿਫ਼ਤ ਸਾਲਾਹ ਕਰਦੇ ਹਨ ਭਾਵ ਉਨ੍ਹਾਂ ਦੀ ਹੀ ਕੀਤੀ ਸਿਫ਼ਤ ਸਲਾਹ ਸਫ਼ਲ ਹੈ ਜੋ ਤੇਰੇ ਪ੍ਰੇਮ ਵਿਚ ਰੰਗੇ ਹੋਏ ਹਨ ਅਤੇ ਤੇਰੇ ਰਸੀਏ ਭਗਤ ਹਨ, ਉਹੀ ਬੰਦੇ ਤੈਨੂੰ ਪਿਆਰੇ ਲਗਦੇ ਹਨ। ਅਨੇਕਾਂ ਹੋਰ ਜੀਵ ਤੇਰੀ ਵਡਿਆਈ ਕਰ ਰਹੇ ਹਨ ਜੋ ਮੈਥੋਂ ਗਿਣੇ ਨਹੀਂ ਜਾ ਸਕਦੇ। (ਭਲਾ, ਇਸ ਗਿਣਤੀ ਬਾਰੇ) ਨਾਨਕ ਕੀ ਵਿਚਾਰ ਕਰ ਸਕਦਾ ਹੈ? (ਨਾਨਕ ਇਸ ਵਿਚਾਰ ਕਰਮ ਜੋਗਾ ਨਹੀਂ ਹੈ)।
Baba Nanak
ਸੋਈ ਸੋਈ ਸਦਾ ਸਚੁ,
ਸਾਹਿਬੁ ਸਾਚਾ ਸਾਚੀ ਨਾਈ ||
ਹੈ ਭੀ, ਹੋਸੀ, ਜਾਇ ਨਾ ਜਾਸੀ,
ਰਚਨਾ ਜਿਨਿ ਰਚਾਈ ||
ਜਿਸ ਪ੍ਰਭੂ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਸ ਵੇਲੇ ਵੀ ਮੌਜੂਦ ਹੈ ਤੇ ਸਦਾ ਕਾਇਮ ਰਹਿਣ ਵਾਲਾ ਹੈ। ਉਹ ਮਾਲਕ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ। ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।
Baba Nanak
ਰੰਗੀ ਰੰਗੀ ਭਾਤੀ ਕਰਿ ਕਰਿ
ਜਿਨਸੀ ਮਾਇਆ ਜਿਨਿ ਉਪਾਈ ||
ਕਰਿ ਕਰਿ ਦੇਖੈ ਕੀਤਾ ਆਪਣਾ
ਜਿਉ ਤਿਸਦੀ ਵਡਿਆਈ ||
ਜਿਸ ਪ੍ਰਭੂ ਨੇ ਕਈ ਰੰਗਾਂ ਕਿਸਮਾਂ ਤੇ ਜਿਨਸਾਂ ਦੀ ਮਾਇਆ ਰਚ ਦਿਤੀ ਹੈ, ਉਹ ਜਿਵੇਂ ਉਸ ਦੀ ਰਜ਼ਾ ਹੈ, ਜਗਤ ਨੂੰ ਪੈਦਾ ਕਰ ਕੇ ਅਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਕਰ ਰਿਹਾ ਹੈ।
Baba Nanak
ਜੋ ਤਿਸੁ ਭਾਵੈ ਸੋਈ ਕਰਸੀ
ਫਿਰਿ ਹੁਕਮੁ ਨ ਕਰਣਾ ਜਾਈ ||
ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ
ਨਾਨਕ ਰਹਣੁ ਰਜਾਈ ||੧|| (ਪੰਨਾ : 8)
ਜੋ ਕੁੱਝ ਉਸ (ਪ੍ਰਭੂ) ਨੂੰ ਚੰਗਾ ਲਗਦਾ ਹੈ, ਉਹੀ ਉਹ ਕਰਦਾ ਹੈ। ਕੋਈ ਜੀਵ ਉਸ ਦੇ ਅੱਗੇ ਹੈਂਕੜ ਨਹੀਂ ਵਿਖਾ ਸਕਦਾ (ਕੋਈ ਜੀਵ ਉਸ ਨੂੰ ਇਹ ਨਹੀਂ ਆਖ ਸਕਦਾ 'ਇਉਂ ਨਹੀਂ, ਇਉਂ ਕਰ') ਉਹ ਪ੍ਰਭੂ ਸਾਰੇ ਜਗਤ ਦਾ ਪਾਤਸ਼ਾਹ ਹੈ, ਪਾਤਿਸ਼ਾਹਾਂ ਦਾ ਵੀ ਪਾਤਸ਼ਾਹ ਹੈ। ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ ਹੀ ਫਬਦਾ ਹੈ। '' (ਚਲਦਾ)......