ਸੋ ਦਰ ਤੇਰਾ ਕੇਹਾ - ਕਿਸਤ - 23
Published : Jun 5, 2018, 7:40 pm IST
Updated : Nov 22, 2018, 1:26 pm IST
SHARE ARTICLE
So Dar Tera Keha
So Dar Tera Keha

ੴ ਸਤਿਗੁਰ ਪ੍ਰਸਾਦਿ ।। ਸੋ ਦਰੁ ਰਾਗੁ ਆਸਾ ਮਹਲਾ ੧

ੴ ਸਤਿਗੁਰ ਪ੍ਰਸਾਦਿ ।।
ਸੋ ਦਰੁ ਰਾਗੁ ਆਸਾ ਮਹਲਾ ੧
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ
ਜਿਤੁ ਬਹਿ ਸਰਬ ਸਮਾਲੇ ।।

ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ।।
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ
ਕੇਤੇ ਤੇਰੇ ਗਾਵਣਹਾਰੇ ।।
ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ

ਗਾਵੈ ਰਾਜਾ ਧਰਮੁ ਦੁਆਰੇ ।।
ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ
ਲਿਖਿ ਲਿਖਿ ਧਰਮੁ ਬੀਚਾਰੇ ।।
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ

ਸੋਹਨਿ ਤੇਰੇ ਸਦਾ ਸਵਾਰੇ ।।
ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ
ਦੇਵਤਿਆ ਦਰਿ ਨਾਲੇ ।।
ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ

ਗਾਵਨਿ ਤੁਧਨੋ ਸਾਧ ਬੀਚਾਰੇ ।।
ਗਾਵਨਿ ਤੁਧਨੋ ਜਤੀ ਸਤੀ ਸੰਤੋਖੀ
ਗਾਵਨਿ ਤੁਧਨੋ ਵੀਰ ਕਰਾਰੇ ।।
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ

ਜੁਗੁ ਜੁਗੁ ਵੇਦਾ ਨਾਲੇ ।।
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ
ਸੁਰਗੁ ਮਛੁ ਪਇਆਲੇ ।।
ਗਾਵਨਿ ਤੁਧਨੋ ਰਤਨ ਉਪਾਏ ਤੇਰੇ

ਅਠਸਠਿ ਤੀਰਥ ਨਾਲੇ ।।
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ
ਗਾਵਨਿ ਤੁਧਨੋ ਖਾਣੀ ਚਾਰੇ ।।
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ

ਕਰਿ ਕਰਿ ਰਖੇ ਤੇਰੇ ਧਾਰੇ ।।
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ
ਰਤੇ ਤੇਰੇ ਭਗਤ ਰਸਾਲੇ ।। 
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ।।

ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ।।
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ।।
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ।।
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸਦੀ ਵਡਿਆਈ ।।

ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ।।
ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ।੧।

ਚਲਦਾ...

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement