14 ਤਰ੍ਹਾਂ ਦੇ ਦਸ ਰੁਪਏ ਦੇ ਸਿੱਕੇ ਨੂੰ ਲੈ ਕੇ ਆਰਬੀਆਈ ਨੇ ਬੈਂਕਾਂ ਨੂੰ ਦਿੱਤੇ ਇਹ ਨਿਰਦੇਸ਼
Published : Jan 18, 2018, 4:00 pm IST
Updated : Jan 18, 2018, 10:30 am IST
SHARE ARTICLE

10 ਰੁਪਏ ਦੇ ਸਿੱਕਿਆਂ ਨੂੰ ਲੈ ਕੇ ਜਿਸ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਸ ਨੂੰ ਲੈ ਕੇ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਇਕ ਵਾਰ ਫਿਰ ਤੋਂ ਸਫਾਈ ਦਿੱਤੀ ਹੈ। ਆਰ. ਬੀ. ਆਈ. ਨੇ ਕਿਹਾ ਕਿ ਕਈ ਥਾਵਾਂ 'ਤੇ ਜਨਤਾ ਤੇ ਵਪਾਰੀ 10 ਰੁਪਏ ਦੇ ਸਿੱਕਿਆਂ ਦੇ ਅਸਲੀ ਹੋਣ 'ਤੇ ਸ਼ੱਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਰਹੇ ਹਨ।


ਆਰ. ਬੀ. ਆਈ. ਨੇ ਸਾਫ ਕੀਤਾ ਹੈ ਕਿ 10 ਰੁਪਏ ਦੇ 14 ਤਰ੍ਹਾਂ ਦੇ ਸਿੱਕੇ ਬਾਜ਼ਾਰ 'ਚ ਮੌਜੂਦ ਹਨ। ਇਨ੍ਹਾਂ ਸਿੱਕਿਆਂ ਨੂੰ ਸਮੇਂ-ਸਮੇਂ 'ਤੇ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵੱਖ-ਵੱਖ ਸਿੱਕਿਆਂ ਜ਼ਰੀਏ ਆਰਥਿਕ, ਸਮਾਜਿਕ ਤੇ ਸੰਸਕ੍ਰਿਤਕ ਕਦਰਾਂ-ਕੀਮਤਾਂ ਨੂੰ ਦਰਸਾਇਆ ਜਾਂਦਾ ਹੈ।

 

ਇਹੀ ਵਜ੍ਹਾ ਹੈ ਕਿ ਬਾਜ਼ਾਰ 'ਚ ਤੁਹਾਨੂੰ 10 ਰੁਪਏ ਦੇ ਵੱਖ-ਵੱਖ ਸਿੱਕੇ ਦੇਖਣ ਨੂੰ ਮਿਲ ਰਹੇ ਹਨ। ਕੇਂਦਰੀ ਬੈਂਕ ਨੇ ਕਿਹਾ ਹੈ ਕਿ ਇਸ ਦੇ ਜਾਇਜ਼ ਹੋਣ ਨੂੰ ਲੈ ਕੇ ਮਨ 'ਚ ਕਿਸੇ ਵੀ ਤਰ੍ਹਾਂ ਦੀ ਸ਼ੱਕ ਨਾ ਰੱਖੋ। ਇਹ ਪੂਰੀ ਤਰ੍ਹਾਂ ਉਚਿਤ ਹਨ।



ਬੈਂਕ 10 ਰੁਪਏ ਦੇ ਸਿੱਕੇ ਲੈਣ

ਆਰ. ਬੀ. ਆਈ. ਨੇ ਇਸ ਦੇ ਨਾਲ ਹੀ ਦੇਸ਼ ਦੇ ਬੈਂਕਾਂ ਨੂੰ ਵੀ 10 ਰੁਪਏ ਦੇ ਸਿੱਕਿਆਂ ਨੂੰ ਲੈ ਕੇ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਸਾਰੇ ਬੈਂਕਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ 10 ਰੁਪਏ ਦੇ ਸਿੱਕਿਆਂ ਨੂੰ ਲੈ ਕੇ ਜਨਤਾ ਨੂੰ ਭਰੋਸਾ ਦਿਵਾਉਣ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਡਰ ਤੋਂ 10 ਰੁਪਏ ਦੇ ਸਿੱਕਿਆਂ ਦਾ ਲੈਣ-ਦੇਣ ਕਰਨ ਦੀ ਹਦਾਇਤ ਦੇਣ।

SHARE ARTICLE
Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement