
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੁਲਾਕਾਤ 21 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ। ਦੱਸ ਦੇਈਏ ਕਿ ਪਹਿਲਾਂ ਇਨ੍ਹਾਂ ਦੋਵੇਂ ਨੇਤਾਵਾਂ ਵਿਚਕਾਰ ਮੁਲਾਕਾਤ ਨਾ ਹੋਣ ਦੀ ਗੱਲ ਆਖੀ ਜਾ ਰਹੀ ਸੀ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਪਣੇ 7 ਦਿਨਾਂ ਭਾਰਤ ਦੌਰੇ ਤੇ ਹਨ ਅਤੇ ਉਹ 21 ਫਰਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਪੂਰਨ ਉਮੀਦ ਹੈ ਕਿ ਇੰਡੋ-ਕੈਨੇਡਾ ਵਿਚ ਜਿੱਥੇ ਇਸ ਫੇਰੀ ਨਾਲ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ।
ਉਥੇ ਦੋਵੇਂ ਦੋਸ਼ਾਂ ਦੇ ਸਬੰਧਾਂ ਵਿਚ ਵੀ ਹੋਰ ਉਤਸ਼ਾਹ ਆਵੇਗਾ। ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਕਿ ਟਰੂਡੋ ਨਾਲ ਉਨ੍ਹਾਂ ਦੀ ਮੁਲਾਕਾਤ ਕੈਨੇਡਾ ਅਤੇ ਭਾਰਤ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਮੌਕੇ ਅੰਮ੍ਰਿਤਸਰ ਵਿਚ ਮੌਜੂਦ ਰਹਿਣਗੇ। ਸੁਖਬੀਰ ਬਾਦਲ ਨਾਲ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਭਾਰਤ ਸਰਕਾਰ ਦੇ ਪ੍ਰਤੀਨਿਧੀ ਦੇ ਤੌਰ ‘ਤੇ ਮੌਜੂਦ ਹੋਣਗੇ।