5 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੋਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ
Published : Aug 30, 2017, 12:26 pm IST
Updated : Aug 30, 2017, 6:56 am IST
SHARE ARTICLE

ਮੋਹਾਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਸੈਕਟਰ 78 ਵਿਖੇ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਗੱਲ ਦੀ ਜਾਣਕਾਰੀ ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਡਾ: ਜੀ ਵਜਰਾਲਿੰਗਮ ਨੇ ਸਪੋਰਟਸ ਸਟੇਡੀਅਮ ਵਿਖੇ ਸੱਦੀ ਗਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ। ਡਾ: ਜੀ ਵਜਰਾਲਿੰਗਮ ਨੇ ਇਸ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਅਤੇ ਕੀਤੇ ਜਾਣ ਵਾਲੇ ਪੁਖਤਾ ਪ੍ਰਬੰਧਾਂ ਸਬੰਧੀ ਕੀਤੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੀ ਡਿਊਟੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸਨੂੰ ਤਨਦੇਹੀ ਨਾਲ ਕੀਤਾ ਜਾਵੇ ਤਾਂ ਜੋ ਪੰਜਾਬ ਭਰ ਤੋਂ ਆਉਣ ਵਾਲੇ ਨੌਜਵਾਨਾਂ ਨੂੰ ਜਿਨ੍ਹਾਂ ਨੂੰ ਕਿ ਨਿਯੁਕਤੀ ਪੱਤਰ ਵੰਡੇ ਜਾਣੇ ਹਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। 

 ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨ ਜਿਨ੍ਹਾਂ ਨੇ ਕਿ ਤਕਨੀਕੀ ਸਿੱਖਿਆ ਹਾਸਿਲ ਕੀਤੀ ਹੋਈ ਹੈ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਵਿਚ ਨੋਕਰੀ ਮੇਲੇ ਲਗਾ ਕੇ ਦੇਸ਼ ਦੀਆਂ ਨਾਮਵਰ ਕੰਪਨੀਆਂ ਲਈ ਚੋਣ ਕੀਤੀ ਗਈ ਹੈ ਜਿਨ੍ਹਾਂ ਨੂੰ ਕਿ ਨਿਯੁਕਤੀ ਪੱਤਰ ਵੰਡੇ ਜਾਣੇ ਹਨ। ਉਨ੍ਹਾਂ ਇਸ ਮੌਕੇ ਆਵਾਜਾਈ ਦੇ ਪੁਖਤਾ ਪ੍ਰਬੰਧਾਂ ਦੇ ਨਾਲ-ਨਾਲ ਪਾਰਕਿੰਗ, ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਲੋਂੜੀਦੇ ਕੰਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਨਿਯੁਕਤੀ ਪੱਤਰ ਵੰਡਣ ਮੌਕੇ ਕੀਤੇ ਜਾਣ ਵਾਲੇ ਸਮਾਗਮ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਸਪੋਰਟਸ ਸਟੇਡੀਅਮ ਸੈਕਟਰ 78 ਤੋਂ ਇਲਾਵਾ ਆਲੇ ਦੁਆਲੇ ਦੀ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਇਸ ਤੋਂ ਪਹਿਲਾਂ ਉਨ੍ਹਾਂ ਕੀਤੇ ਜਾਣ ਵਾਲੇ ਸਮਾਗਮ ਵਾਲੀ ਥਾਂ ਦਾ ਜਾਇਜਾ ਵੀ ਲਿਆ ਅਤੇ ਸਮਾਗਮ ਦੌਰਾਨ ਲਗਾਏ ਜਾਣ ਵਾਲੇ ਪੰਡਾਲ ਨੂੰ ਸੈਕਟਰਾਂ ਵਿਚ ਵੰਡ ਕੇ ਸੈਕਟਰ ਅਫਸਰ ਲਗਾਉਣ ਲਈ ਵੀ ਆਖਿਆ। ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਪ੍ਰਵੀਨ ਕੁਮਾਰ ਥਿੰਦ ਨੇ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

SHARE ARTICLE
Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement