'84 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਲੈ ਕੇ ਵੱਡਾ ਖੁਲਾਸਾ
Published : Feb 5, 2018, 4:43 pm IST
Updated : Feb 5, 2018, 11:13 am IST
SHARE ARTICLE

ਅੰਮ੍ਰਿਤਸਰ: ਦਿੱਲੀ ‘ਚ ਸਿੱਖ ਕਤਲੇਆਮ ਸਮੇਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਗੱਡੀ ਵਿੱਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਬਿਆਨ ਮਗਰੋਂ ਹੁਣ ਜਗਦੀਸ਼ ਟਾਈਟਲਰ ਮੁੜ ਵਿਵਾਦ ਵਿੱਚ ਘਿਰ ਗਿਆ ਹੈ। ਹੁਣ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਸੌ ਸਿੱਖਾਂ ਨੂੰ ਕਤਲ ਕਰਵਾਉਣ ਦਾ ਇਕਬਾਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਵੀਡੀਓ ਦੇ ਆਧਾਰ ’ਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਹੁਣ ਜਦੋਂ ਟਾਈਟਲਰ ਨੇ ਖ਼ੁਦ ਇਹ ਕਬੂਲ ਕਰ ਲਿਆ ਹੈ ਕਿ ਉਸ ਨੇ ਸੌ ਸਿੱਖਾਂ ਦਾ ਕਤਲ ਕਰਵਾਇਆ ਹੈ ਤਾਂ ਇਸ ’ਤੇ ਹੋਰ ਜਾਂਚ ਜਾਂ ਗਵਾਹਾਂ ਦੀ ਲੋੜ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਦੇਸ਼ ਦੀ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਜਗਦੀਸ਼ ਟਾਈਟਲਰ ਨੂੰ ਉਸ ਦੇ ਬਿਆਨ ਦੇ ਅਧਾਰ ’ਤੇ ਸਿੱਖ ਕਤਲੇਆਮ ਦਾ ਦੋਸ਼ੀ ਮੰਨਦਿਆਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁਖਦ ਪਹਿਲੂ ਇਹ ਹੈ ਕਿ 34 ਸਾਲ ਬੀਤਣ ਤੋਂ ਬਾਅਦ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ ਤੇ ਕਤਲੇਆਮ ਪੀੜਤ ਨਿਆਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ ਦੇ ਕਤਲੇਆਮ ਕਰਨ ਵਾਲਿਆਂ ਦੀ ਹਮੇਸ਼ਾਂ ਪੁਸ਼ਤਪਨਾਹੀ ਕੀਤੀ ਹੈ। ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਐਚ.ਕੇ.ਐਲ. ਭਗਤ ਵਰਗੇ ਵਿਅਕਤੀਆਂ ਵਿਰੁੱਧ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ, ਸਗੋਂ ਸਿੱਖਾਂ ਨੂੰ ਚਿੜਾਉਣ ਲਈ ਇਨ੍ਹਾਂ ਲੋਕਾਂ ਨੂੰ ਉੱਚ ਅਹੁਦੇ ਦਿੱਤੇ ਜਾਂਦੇ ਰਹੇ ਹਨ।



ਉਨ੍ਹਾਂ ਕਿਹਾ ਕਿ ਅੱਜ ਟਾਈਟਲਰ ਸਾਹਮਣੇ ਆਈ ਵੀਡਿਓ ਰਾਹੀਂ ਜੁਡੀਸ਼ੀਅਲੀ ਨੂੰ ਵੀ ਵੰਗਾਰ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹੁਣ ਤਾਂ ਕੋਈ ਗੱਲ ਲੁਕੀ-ਛਿਪੀ ਨਹੀਂ ਰਹਿ ਗਈ, ਝੂਠ ਤੋਂ ਪਰਦਾ ਉੱਠ ਗਿਆ ਹੈ ਤੇ ਸੱਚ ਸਭ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਗਦੀਸ਼ ਟਾਈਟਲਰ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਇਮਾਨਦਰਾਨਾ ਪਹੁੰਚ ਅਪਨਾਉਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਦੇ ਹਿਰਦੇ ਸ਼ਾਂਤ ਹੋ ਸਕਣ।

SHARE ARTICLE
Advertisement

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM

Big News: Raja Warring ਦਾ Sunil Jakhar ਖਿਲਾਫ ਚੋਣ ਲੜਣ ਦਾ ਐਲਾਨ, ਦੇਖੋ ਕੀ ਦਿੱਤਾ ਬਿਆਨ, ਗਰਮਾਈ ਪੰਜਾਬ ਦੀ..

27 Apr 2024 1:49 PM

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM
Advertisement