ਅਕਾਲੀ ਆਗੂ ਦੀ ਅੱਧ ਸੜੀ ਲਾਸ਼ ਬਰਾਮਦ
Published : Jan 29, 2018, 11:26 am IST
Updated : Jan 29, 2018, 5:56 am IST
SHARE ARTICLE

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਉਪ ਪ੍ਰਧਾਨ 48 ਸਾਲਾ ਗੁਰਨਾਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਮੰਨਣ ਦੀ ਅੱਜ ਸਵੇਰੇ ਪਿੰਡ ਦੇ ਬਾਹਰ ਝਾੜੀਆਂ 'ਚ ਮੋਟਰਸਾਈਕਲ ਸਮੇਤ ਅੱਧਸੜੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪਰਿਵਾਰ ਦੇ ਲੋਕਾਂ ਅਨੁਸਾਰ ਸ਼ਨੀਵਾਰ ਦੇਰ ਰਾਤ 10 ਵਜੇ ਦੇ ਕਰੀਬ ਉਹ ਆਪਣੇ ਮੋਟਰਸਾਈਕਲ 'ਤੇ ਖੇਤਾਂ ਵੱਲ ਗਏ ਸੀ। 


ਅੱਜ ਜੰਗਲ 'ਚੋਂ ਲਕੜੀ ਲੈ ਕੇ ਜਾਂਦੇ ਹੋਏ ਲੋਕਾਂ ਨੇ ਉਨ੍ਹਾਂ ਦੀ ਲਾਸ਼ ਤੇ ਮੋਟਰਸਾਈਕਲ ਅੱਗ ਨਾਲ ਬੁਰੀ ਤਰ੍ਹਾਂ ਸੜਿਆ ਹੋਇਆ ਦੇਖਿਆ। ਇਸ 'ਤੇ ਉਨ੍ਹਾਂ ਪਿੰਡ ਵਾਸੀਆਂ, ਸਰਪੰਚ ਤੇ ਥਾਣਾ ਸਦਰ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਪੋਸਟਮਾਰਟਮ ਰਿਪੋਰਟ ਦੇ ਬਾਅਦ ਹੀ ਪਤਾ ਚੱਲੇਗਾ ਮੌਤ ਦਾ ਕਾਰਨ : ਮੌਕੇ 'ਤੇ ਮੌਜੂਦ ਥਾਣਾ ਸਦਰ ਦੇ ਐੱਸ. ਐੱਚ. ਓ. ਰਾਜੇਸ਼ ਅਰੋੜਾ ਨੇ ਦੱਸਿਆ ਕਿ ਗੁਰਨਾਮ ਸਿੰਘ ਦੀ ਲਾਸ਼ 50 ਤੋਂ 60 ਫੀਸਦੀ ਸੜ ਚੁੱਕੀ ਹੈ। ਸੋਮਵਾਰ ਨੂੰ 3 ਡਾਕਟਰਾਂ 'ਤੇ ਅਧਾਰਿਤ ਪੈਨਲ ਦੀ ਪੋਸਟਮਾਰਟਮ ਰਿਪੋਰਟ ਦੇ ਬਾਅਦ ਹੀ ਪਤਾ ਚੱਲੇਗਾ ਕਿ ਮਾਮਲਾ ਹੱਤਿਆ ਦਾ ਹੈ ਜਾਂ ਕੁਝ ਹੋਰ ਕਾਰਨ ਹੈ। ਇਸ ਸਮੇਂ ਕੁਝ ਨਹੀਂ ਕਿਹਾ ਜਾ ਸਕਦਾ।

SHARE ARTICLE
Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement