ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਦੇਹਾਂਤ
Published : Feb 5, 2018, 3:47 pm IST
Updated : Feb 5, 2018, 10:17 am IST
SHARE ARTICLE

ਸ਼ਾਹਕੋਟ ਹਲਕੇ ਤੋਂ ਵਿਧਾਇਕ ਅਤੇ ਸਾਬਕਾ ਅਕਾਲੀ ਮੰਤਰੀ ਅਜੀਤ ਸਿੰਘ ਕੋਹਾੜ ਦਾ ਅੱਜ ਦਿਹਾਂਤ ਹੋ ਗਿਆ ਹੈ। ਜਿਨ੍ਹਾਂ ਨੂੰ ਐਤਵਾਰ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਅਜੀਤ ਸਿੰਘ ਕੋਹਾੜ ਨੂੰ ਇਕ ਨਿਜੀ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਡਾਕਟਰਾਂ ਵਲੋਂ ਜਲੰਧਰ ਦੇ ਬੀ. ਬੀ. ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

 

ਇੱਥੇ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ 'ਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 78 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਨਾਲ ਜੁਡ਼ੇ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ। 



ਪਰਵਾਰਿਕ ਸੂਤਰਾਂ ਦੇ ਮੁਤਾਬਕ, ਕੋਹਾੜ ਨੇ ਰਾਤ ਦਾ ਖਾਣਾ ਖਾਣ ਦੇ ਬਾਅਦ ਬੈਚੇਨੀ ਦੀ ਸ਼ਿਕਾਇਤ ਕੀਤੀ, ਜਿਸਦੇ ਬਾਅਦ ਉਨ੍ਹਾਂ ਨੂੰ ਚੰਡੀਗੜ ਤੋਂ ਲੱਗਭੱਗ 155 ਕਿਲੋਮੀਟਰ ਦੂਰ ਜਲੰਧਰ ਦੇ ਇੱਕ ਨਿਜੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

SHARE ARTICLE
Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement