ਖ਼ਬਰਾਂ |

ਤਾਜ਼ਾ |

ਅਮਿਤ ਸ਼ਾਹ ਦੇ ਪਕੌੜਿਆਂ ਵਾਲੇ ਬਿਆਨ 'ਤੇ ਸ਼ਿਵ ਸੈਨਾ ਦਾ ਤਕੜਾ ਵਾਰ
Published : Feb 9, 2018, 12:09 pm IST
Updated : Feb 9, 2018, 6:52 am IST
SHARE ARTICLE

ਮੁੰਬਈ : ਸ਼ਿਵ ਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਪਕੌੜਿਆਂ ਵਾਲੇ ਬਿਆਨ 'ਤੇ ਅੱਜ ਸ਼ਿਵ ਸੈਨਾ ਨੇ ਤਕੜਾ ਵਾਰ ਕੀਤਾ ਅਤੇ ਕਿਹਾ ਕਿ ਮੋਦੀ ਸਰਕਾਰ ਕਸ਼ਮੀਰ ਸਮੇਤ ਅਹਿਮ ਮੁੱਦਿਆਂ ਤੋਂ ਧਿਆਨ ਭਟਕਾ ਰਹੀ ਹੈ। ਪਾਕਿਸਤਾਨ ਨੂੰ 'ਹਰਾਉਣ' ਅਤੇ ਉਸ ਨੂੰ 'ਵੋਟ ਦੇਣ' ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸ਼ਲਾਘਾ ਕਰਦਿਆਂ ਸ਼ਿਵ ਸੈਨਾ ਨੇ ਇਹ ਵੀ ਕਿਹਾ ਕਿ 4 ਸਾਲ ਤੋਂ ਸੱਤਾ ਦੇ ਰਹਿਣ ਦੇ ਮਗਰੋਂ ਵੀ ਮੋਦੀ ਸਰਕਾਰ ਕਸ਼ਮੀਰ ਮੁੱਦਾ ਹੱਲ ਨਹੀਂ ਕਰ ਸਕੀ।

ਪਾਰਟੀ ਨੇ ਆਪਣੇ ਮੁੱਖ ਪੱਤਰ 'ਸਾਮਨਾ' ਵਿਚ ਕਿਹਾ,''ਕਾਂਗਰਸ ਵਿਚ ਪਾਕਿਸਤਾਨ ਨੂੰ ਪਾਠ ਪੜ੍ਹਾਉਣ ਦੀ ਹਿੰਮਤ ਨਹੀਂ ਸੀ, ਹਾਲਾਂਕਿ ਇੰਦਰਾ ਗਾਂਧੀ ਨੇ ਪਾਕਿਸਤਾਨ ਨੂੰ ਹਰਾਇਆ ਅਤੇ ਉਸ ਨੂੰ ਵੰਡ ਦਿੱਤਾ। ਉਨ੍ਹਾਂ ਨੇ ਅਜਿਹੇ ਸਮੇਂ ਹਿੰਮਤ ਦਿਖਾਈ ਜਦੋਂ ਅਮਰੀਕਾ ਪਾਕਿਸਤਾਨ ਵਲ ਸੀ।''



ਉਨ੍ਹਾਂ ਕਿਹਾ ਕਿ ਦਾਅਵੇ ਕੀਤੇ ਜਾ ਰਹੇ ਹਨ ਕਿ ਅਮਰੀਕਾ, ਫਰਾਂਸ, ਜਰਮਨੀ ਅਤੇ ਇਸਰਾਈਲ ਵਰਗੇ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਧੁਨ 'ਤੇ ਨੱਚ ਰਹੇ ਹਨ ਅਤੇ ਪਾਕਿਸਤਾਨ ਨੂੰ ਦੁਨੀਆ ਨਾਲੋਂ ਅਲੱਗ-ਥਲੱਗ ਕਰ ਦਿੱਤਾ ਗਿਆ ਹੈ। ਊਧਵ ਠਾਕਰੇ ਦੀ ਅਗਵਾਈ ਵਾਲੀ ਪਾਰਟੀ ਨੇ ਕਿਹਾ ਕਿ ਪਾਕਿਸਤਾਨ ਅਤੇ ਉਸ ਦੇ ਅੱਤਵਾਦੀ ਰੋਜ਼ ਭਾਰਤ ਵਿਚ ਸਮੱਸਿਆ ਖੜ੍ਹੀ ਕਰ ਰਹੇ ਹਨ। 


ਉਨ੍ਹਾਂ ਕਿਹਾ,''ਗੰਭੀਰ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਕਾਲਪਨਿਕ ਪਕੌੜੇ ਤਲੇ ਜਾ ਰਹੇ ਹਨ।'' ਯਾਦ ਰਹੇ ਕਿ ਭਾਜਪਾ ਪ੍ਰਧਾਨ ਨੇ ਹਾਲ ਹੀ ਵਿਚ ਸੰਸਦ ਵਿਚ ਕਿਹਾ ਸੀ ਕਿ ਬੇਰੋਜ਼ਗਾਰ ਰਹਿਣ ਨਾਲੋਂ ਤਾਂ ਚੰਗੇ ਹਨ ਪਕੌੜੇ ਵੇਚਣੇ।

SHARE ARTICLE
Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement