ਅੰਮ੍ਰਿਤਸਰ ਹਵਾਈ ਅੱਡੇ 'ਤੇ ਮੌਕ ਡ੍ਰਿੱਲ ਦੌਰਾਨ ਢੇਰ ਕੀਤੇ ਅੱਤਵਾਦੀ!
Published : Dec 19, 2017, 11:34 am IST
Updated : Dec 19, 2017, 6:04 am IST
SHARE ARTICLE

ਅੰਮ੍ਰਿਤਸਰ: ਗੁਰੂ ਕੀ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਜ ਸੁਰੱਖਿਆ ਏਜੰਸੀਆਂ ਵੱਲੋਂ ਮੌਕ ਡ੍ਰਿੱਲ ਕੀਤੀ ਗਈ। ਇਸ ਵਿੱਚ ਕਿਸੇ ਵੀ ਤਰ੍ਹਾਂ ਦੇ ਅੱਤਵਾਦੀ ਹਮਲੇ ਨਾਲ ਨਜਿੱਠਣ ਲਈ ਰਣਨੀਤੀ ਤਹਿਤ ਸਾਰੀਆਂ ਸੁਰੱਖਿਆ ਏਜੰਸੀਆਂ ਨੇ ਆਪਣੀ ਅਜ਼ਮਾਇਸ਼ ਕੀਤੀ। 

ਇਸ ਦੌਰਾਨ ਹਵਾਈ ਅੱਡੇ ਦੇ ਬਾਹਰਲੇ ਹਿੱਸੇ ਨੂੰ ਆਮ ਜਨਤਾ ਲਈ ਬੰਦ ਕਰ ਦਿੱਤਾ ਗਿਆ ਤੇ ਮੌਕ ਡ੍ਰਿੱਲ ਦੌਰਾਨ ਅੱਤਵਾਦੀਆਂ (ਨਕਲੀ) ਨੂੰ ਮੌਕੇ ‘ਤੇ ਹੀ ਢੇਰ ਕਰ ਦਿੱਤਾ ਗਿਆ। ਦਰਅਸਲ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਮਿਲੀ ਖਾਸ ਸੂਹ ਦੇ ਚੱਲਦਿਆਂ ਦੇਸ਼ ਦੇ ਸਾਰੇ ਹਵਾਈ ਅੱਡਿਆਂ ‘ਤੇ ਚੌਕਸੀ ਵਧਾਈ ਗਈ ਹੈ। 


ਸੂਤਰਾਂ ਮੁਤਾਬਕ ਕੁਝ ਦਿਨ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਕੁਝ ਵਾਇਰਲੈੱਸ ਮੈਸੇਜ ਇੰਟਰਸੈਪਟ ਕੀਤੇ ਸਨ। ਇਸ ਤੋਂ ਬਾਅਦ ਦੇਸ਼ ਦੀਆਂ ਸਰਹੱਦਾਂ ਤੇ ਹਵਾਈ ਅੱਡਿਆਂ ਸਮੇਤ ਕਈ ਮਹੱਤਵਪੂਰਨ ਥਾਵਾਂ ਤੇ ਸੁਰੱਖਿਆ ਘੇਰਾ ਮਜਬੂਤ ਕਰ ਦਿੱਤਾ ਗਿਆ ਹੈ।

ਸੀ.ਆਈ.ਐਸ.ਐਫ. ਦੇ ਕਮਾਂਡੈਂਟ ਧਰਮਵੀਰ ਯਾਦਵ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਅਜਿਹੀਆਂ ਐਕਸਰਸਾਈਜ਼ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ ਤੇ ਨਵੇਂ ਸਾਲ ਦੇ ਅੰਤ ਤੇ ਤਿਉਹਾਰਾਂ ਦਾ ਮੌਸਮ ਹੋਣ ਕਰਕੇ ਹਵਾਈ ਅੱਡੇ ‘ਤੇ ਅਲਰਟ ਜਾਰੀ ਕੀਤਾ ਗਿਆ।

 

ਅੱਜ ਕੀਤੇ ਗਏ ਇਸ ਮੌਕ ਡ੍ਰਿੱਲ ਜ਼ਰੀਏ ਸੁਰੱਖਿਆ ਏਜੰਸੀਆਂ ਇਹ ਵੀ ਸੁਨੇਹਾ ਦੇਣ ਦੀ ਵੀ ਕੋਸ਼ਿਸ਼ ਕਰ ਰਹੀਆਂ ਹਨ ਕਿ ਦੇਸ਼ ਦੇ ਨਾਗਰਿਕ ਦੇਸ਼ ਵਿੱਚ ਬਿਲਕੁਲ ਸੁਰੱਖਿਅਤ ਹਨ। ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਹਰ ਤਰ੍ਹਾਂ ਦੇ ਅੱਤਵਾਦੀ ਹਮਲੇ ਨੂੰ ਨਜਿੱਠਣ ਲਈ ਤਿਆਰ ਬਰ ਤਿਆਰ ਹਨ।

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement