ਆਨੰਦਪੁਰ ਸਾਹਿਬ ਵਿੱਚ ਹੋਏ ਸਮਾਗਮ ‘ਚ ਪਹੁੰਚੇ ਕਾਂਗਰਸ ਦੇ ਦਿੱਗਜ਼
Published : Dec 25, 2017, 1:13 pm IST
Updated : Dec 25, 2017, 7:43 am IST
SHARE ARTICLE

ਖਾਲਸਾ ਪੰਥ ਦੀ ਸਾਜਨਾ ਕਰਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਸੋਮਵਾਰ ਨੂੰ ਪ੍ਰਕਾਸ਼ ਪੁਰਬ ਹੈ, ਜਿਸ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ‘ਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਹਰ ਸਾਲ ਦੀ ਤਰਾਂ ਇਸ ਸਾਲ ਵੀ ਸੰਗਤਾਂ ਨੇ ਵੱਡੀ ਗਿਣਤੀ ‘ਚ ਸਿਰਕਤ ਕੀਤੀ। ਇਸੇ ਕਾਰਨ ਸ਼੍ਰੋਮਣੀ ਕਮੇਟੀ ਅਤੇ ਪ੍ਰਸ਼ਾਸਨ ਵੱਲ ਸੰਗਤਾਂ ਲਈ ਖਾਸ ਪ੍ਰਬੰਧ ਕੀਤੇ ਗਏ। ਇਸ ਸਮਾਗਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਮੁੱਖ ਮੰਤਰੀ ਪੰਜਾਬ ਤੋਂ ਬਿਨਾ ਕਈ ਹੋਰ ਪ੍ਰਮੁੱਖ ਹਸਤੀਆਂ ਵੀ ਸ਼ਾਮਿਲ ਹੋਈਆਂ।

ਇਸੇ ਸਮਾਗਮ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕੇ ਚਮਕੌਰ ਸਾਹਿਬ ਵਿਖੇ ਬਣਨ ਵਾਲੀ ਸਕਿੱਲ ਯੂਨੀਵਰਸਿਟੀ ਦਾ ਨਾਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ਤੋਂ ਬਿਨਾ ਸ੍ਰੀ ਆਨੰਦਪੁਰ ਸਾਹਿਬ ਸ਼ਹਿਰੀ ਵਿਕਾਸ ਵੀ ਵੱਡਾ ਸੁਚਾਰੂ ਢੰਗ ਦੇ ਨਾਲ ਕੀਤਾ ਜਾਵੇਗਾ।



ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਇਸ ਸਮਾਗਮ ‘ਚ ਮੁੱਖ ਮੰਤਰੀ ਨੇ ਸ੍ਰੀ ਕੇਸਗੜ੍ਹ ਸਾਹਿਬ ਗੁਰਦੁਆਰੇ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਸੂਬੇ ਅਤੇ ਬਾਕੀ ਭਾਰਤ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਕੌਮੀ ਮਾਰਗ ਅਤੇ ਵਿਸ਼ੇਸ਼ ਮਹੱਤਤਾ ਵਾਲੇ ਮਾਰਗ ਵਜੋਂ ਐਲਾਨਣ ਲਈ ਬੇਨਤੀ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਸਿੱਖਾਂ ਲਈ ਬਹੁਤ ਹੀ ਜ਼ਿਆਦਾ ਮਹੱਤਵ ਰੱਖਦੀ ਹੈ ਕਿਉਂ ਕੇ ਇਸ ਅਸਥਾਨ ਤੇ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਇਥੇ ਹੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸਸਕਾਰ ਵੀ ਕੀਤਾ ਗਿਆ ਸੀ। 



ਇਸ ਸਮਾਗਮ ਦੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸਦਾ ਹੀ ਸਾਰਿਆਂ ਨੂੰ ਜ਼ੁਲਮ ਦੇ ਵਿਰੁੱਧ ਆਵਾਜ਼ ਉਠਾਉਣੀ ਸਿਖਾਉਂਦਾ ਹੈ। ਇਸ ਤੋਂ ਬਿਨੇ ਓਹਨਾ ਨੇ ਨਾ ਜ਼ੁਲਮ ਕਰਨਾ ਤੇ ਨਾ ਸਹਿਣਾ ਦਾ ਪਾਠ ਪੜ੍ਹਾਇਆ। 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਦੇ ਵੀ ਕਿਸੇ ਧਰਮ ਵਿਰੁੱਧ ਵਿਤਕਰਾ ਨਹੀਂ ਕੀਤਾ ਸਗੋਂ ਰੰਗ, ਜਾਤ, ਨਸਲ ਦੇ ਵਖਰੇਵਿਆਂ ਦੇ ਬਾਵਜੂਦ ਸਾਰਿਆਂ ਦਾ ਇਨਸਾਨੀਅਤ ਵਜੋਂ ਸਤਿਕਾਰ ਕੀਤਾ।ਇਕ ਸੱਚਾ ਸਿੱਖ ਕਦੇ ਵੀ ਮਰਦਾਂ ਅਤੇ ਔਰਤਾਂ ਵਿਚ ਵਿਤਕਰਾ ਨਹੀਂ ਕਰਦਾ ਅਤੇ ਇਸ ਦੇ ਲਾਇ ਸਮਾਜ ਦੇ ਵਿੱਚ ਮਰਦਾਂ ਅਤੇ ਔਰਤਾਂ ਦੋਵਾਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। 


ਇਸ ਸਮਾਗਮ ਦੇ ਦੌਰਾਨ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ, ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਕਈ ਹੋਰ ਕਾਂਗਰਸ ਦੀਆ ਪ੍ਰਮੁੱਖ ਸਖਸੀਅਤਾ ਵੀ ਹਾਜਿਰ ਹੋਈਆ।

SHARE ARTICLE
Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement