ਬੈਂਕ ਦਾ ਏ.ਟੀ.ਐਮ ਲੁੱਟਣ ਦੀ ਨਾਕਾਮ ਕੋਸ਼ਿਸ਼
Published : Jan 11, 2018, 1:55 am IST
Updated : Jan 10, 2018, 8:25 pm IST
SHARE ARTICLE

ਸ੍ਰੀ ਖਡੂਰ ਸਾਹਿਬ, 10 ਜਨਵਰੀ (ਕੁਲਦੀਪ ਸਿੰਘ ਮਾਨ ਰਾਮਪੁਰ) : ਸਥਾਨਕ ਕਸਬੇ ਨੇੜਲੇ ਅਤੇ ਖਡੂਰ ਸਾਹਿਬ-ਰਈਆ ਰੋਡ 'ਤੇ ਪੈਂਦੇ ਪਿੰਡ ਨਾਗੋਕੇ ਦੇ ਮੇਨ ਸੜਕ ਦੇ ਅੱਡੇ 'ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੇ ਏ.ਟੀ.ਐੱਮ. ਨੂੰ ਬੀਤੀ ਲੰਘੀ ਮੰਗਲਵਾਰ ਦੀ ਰਾਤ ਨੂੰ 3-4 ਅਣਪਛਾਤੇ ਲੁਟੇਰਿਆਂ ਵਲੋਂ ਲੁੱਟਣ ਦੀ ਨਾਕਾਮ ਕੋਸਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਜਦ ਬੈਂਕ ਦੇ ਕਰਮਚਾਰੀ ਅੱਜ ਸਵੇਰੇ ਬੈਂਕ ਵਿਚ ਆਏ ਤਾਂ ਉਨ੍ਹਾਂ ਨੇ ਬੈਂਕ ਦੇ ਬਾਹਰਵਾਰ ਲੱਗੇ ਏ.ਟੀ.ਐਮ ਦਾ ਸ਼ਟਰ ਨੂੰ ਟੁੱਟਾ ਵੇਖਿਆ ਤਾਂ ਉਨ੍ਹਾਂ ਤੁਰਤ ਅਧਿਕਾਰੀਆਂ ਤੇ ਪੁਲਿਸ ਨੂੰ ਇਤਲਾਹ ਦਿਤੀ। ਮੌਕੇ 'ਤੇ ਪੁੱਜੀ ਪੁਲਿਸ ਨੇ ਬੈਂਕ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਤੋਂ ਵੇਖਿਆ ਕਿ ਤਿੰਨ ਨਕਾਬਪੋਸ਼ ਲੁਟੇਰੇ ਪਹਿਲਾਂ ਏ.ਟੀ.ਐਮ ਦੇ ਸ਼ਟਰ ਨੂੰ ਇਕ ਪਾਸਿਉਂ ਪੁੱਟ ਕੇ ਅੰਦਰ ਦਾਖ਼ਲ ਹੋਏ। ਜਦਕਿ ਸ਼ਟਰ ਨੂੰ ਤਾਲੇ ਲੱਗੇ ਹੋਏ ਸਨ 'ਤੇ ਅੰਦਰ ਦਾਖ਼ਲ ਹੋ ਕੇ ਲੁਟੇਰਿਆਂ ਨੇ ਏ.ਟੀ.ਐਮ ਦੀ ਬੁਰੀ ਤਰ੍ਹਾਂ ਨਾਲ ਭੰਨ ਤੋੜ ਕੀਤੀ। ਪਰ ਉਨ੍ਹਾਂ ਦੇ ਹੱਥ ਕੁਝ ਨਾ ਲੱਗ ਸਕਿਆ।


ਬੈਂਕ ਮੈਨੇਜਰ ਉਮੇਸ਼ ਕੁਮਾਰ ਨੇ ਦਸਿਆ ਕਿ ਅਜੇ ਤਿੰਨ ਚਾਰ ਦਿਨ ਪਹਿਲਾਂ ਹੀ ਏ.ਟੀ.ਐਮ ਲਗਾਇਆ ਗਿਆ ਸੀ ਕਿਉਂਕਿ ਕਿ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਇਸੇ ਹੀ ਏ.ਟੀ.ਐਮ ਨੂੰ ਕੱਟ ਕਿ ਲੁਟੇਰਿਆਂ ਵਲੋਂ ਲਗਭਗ 32 ਹਜ਼ਾਰ ਦੀ ਨਕਦੀ ਲੁੱਟ ਲਈ ਗਈ ਸੀ। ਪਰ ਇਸ ਵਾਰ ਅਜੇ ਤਕ ਮਸ਼ੀਨ ਵਿਚ ਕੈਸ਼ ਨਹੀਂ ਸੀ ਪਾਇਆ ਗਿਆ ਤੇ ਨਾ ਹੀ ਇਸ ਨੂੰ ਚਾਲੂ ਕੀਤਾ ਗਿਆ ਸੀ। ਜਿਸ ਕਾਰਨ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਸਬੰਧੀ ਥਾਣਾ ਵੈਰੋਵਾਲ ਦੇ ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਵਲੋਂ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਣਪਛਾਤੇ ਲੁਟੇਰਿਆਂ ਦੀ ਛਾਣਬੀਣ ਕੀਤੀ ਜਾ ਰਹੀ ਹੈ।

SHARE ARTICLE
Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement