'ਬਠਿੰਡਾ-ਅੰਮ੍ਰਿਤਸਰ ਸ਼ਾਹਰਾਹ ਦੇ ਸਾਰੇ ਸਾਈਨ ਬੋਰਡਾਂ 'ਤੇ ਹੁਣ ਪੰਜਾਬੀ ਭਾਸ਼ਾ ਲਿਖੀ ਜਾਵੇਗੀ'
Published : Oct 22, 2017, 3:47 pm IST
Updated : Oct 22, 2017, 10:17 am IST
SHARE ARTICLE

ਬਠਿੰਡਾ: ਸੂਬੇ 'ਚ ਪੰਜਾਬੀ ਭਾਸ਼ਾ ਨੂੰ ਪਹਿਲਾ ਦਰਜ ਦੇਣ ਲਈ ਰਾਸ਼ਟਰੀ ਮਾਰਗ 'ਤੇ ਲੱਗੇ ਸਾਈਨ ਬੋਰਡਾਂ 'ਤੇ ਕੁੱਝ ਲੋਕਾਂ ਨੇ ਕਾਲਖ ਫੇਰ ਦਿੱਤੀ ਸੀ, ਜਿਸ ਨੂੰ ਲੈ ਕੇ ਵਿਵਾਦ ਵੱਧ ਗਿਆ ਸੀ। ਬੀਤੇ ਦਿਨੀਂ ਕੁੱਝ ਲੋਕਾਂ ਨੇ ਸੰਗਠਨਾਂ ਨੂੰ ਨਾਲ ਲੈ ਕੇ ਰਾਸ਼ਟਰਭਾਸ਼ਾ ਹਿੰਦੀ ਤੇ ਉਸ ਤੋਂ ਹੇਠ ਲਿਖੀ ਅੰਗ੍ਰੇਜ਼ੀ ਭਾਸ਼ਾ ਨੂੰ ਮਿਟਾ ਦਿੱਤਾ ਸੀ ਤੇ ਮੰਗ ਕੀਤੀ ਸੀ ਕਿ ਇਨ੍ਹਾਂ ਬੋਰਡਾਂ ਨੂੰ ਪੰਜਾਬੀ 'ਚ ਲਿਖਿਆ ਜਾਵੇ। 


ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਨ੍ਹਾਂ ਬੋਰਡਾਂ 'ਤੇ ਮਾਂ ਬੋਲੀ 'ਚ ਜਾਣਕਾਰੀ ਲਿਖਣ ਦਾ ਫੈਸਲਾ ਕੀਤਾ ਹੈ। ਪੰਜਾਬੀ ਭਾਸ਼ਾ ਪ੍ਰੇਮੀਆਂ ਦੇ ਦਬਾਅ ਮਗਰੋਂ ਲੋਕ ਨਿਰਮਾਣ ਵਿਭਾਗ ਹਰਕਤ 'ਚ ਆਇਆ ਤੇ ਉਸ ਨੇ ਹੱਥੋਂ-ਹੱਥੀਂ ਕੇਂਦਰ ਸਰਕਾਰ ਕੋਲੋਂ ਇਸ ਸੰਬੰਧੀ ਪ੍ਰਵਾਨਗੀ ਲੈ ਲਈ ਹੈ। 

ਜ਼ਿਕਰਯੋਗ ਹੈ ਕਿ ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ 'ਤੇ ਲੱਗੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਤੀਜੇ ਨੰਬਰ 'ਤੇ ਰੱਖਿਆ ਗਿਆ ਸੀ, ਜਦੋਂ ਕਿ ਹਿੰਦੀ ਨੂੰ ਪਹਿਲਾ ਤੇ ਅੰਗ੍ਰੇਜ਼ੀ ਨੂੰ ਦੂਜਾ ਸਥਾਨ ਦਿੱਤਾ ਗਿਆ ਸੀ। ਇਸ ਲਈ ਮਾਲਵਾ ਯੂਥ ਫੈਡਰੇਸ਼ਨ ਤੇ ਪੰਥਕ ਧਿਰਾਂ ਨੇ ਇਸ ਕੌਮੀ ਮਾਰਗ 'ਤੇ ਲੱਗੇ ਸਾਈਨ ਬੋਰਡਾਂ 'ਤੇ ਲਿਖੀ ਹਿੰਦੀ ਤੇ ਅੰਗ੍ਰੇਜ਼ੀ ਭਾਸ਼ਾ 'ਤੇ ਕਾਲਾ ਪੋਚਾ ਫੇਰ ਦਿੱਤਾ ਸੀ। ਇਸ ਮਾਮਲੇ ਸੰਬੰਧੀ ਜਦੋਂ ਸਥਾਨਕ ਪੁਲਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਉਕਤ ਨੌਜਵਾਨਾਂ ਨੂੰ ਰੋਕ ਦਿੱਤਾ, ਜਿਸ ਦੇ ਰੋਸ 'ਚ ਇਨ੍ਹਾਂ ਆਗੂਆਂ ਨੇ ਹਰਰਾਏਪੁਰ ਕੋਲ ਸੜਕ ਜਾਮ ਕਰ ਦਿੱਤੀ ਗਿਆ ਸੀ। 


ਇਸ ਸੰਬੰਧੀ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ (ਕੌਮੀ ਹਾਈਵੇਅ) ਏ. ਕੇ. ਸਿੰਗਲਾ ਨੇ ਦੱਸਿਆ ਕਿ ਬਠਿੰਡਾ-ਅੰਮ੍ਰਿਤਸਰ ਸ਼ਾਹਰਾਹ ਦੇ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਲਿਖੀ ਜਾਵੇਗੀ। ਕੇਂਦਰ ਸਰਕਾਰ ਤੋਂ ਇਸ ਸੰਬੰਧੀ ਪ੍ਰਵਾਨਗੀ ਲੈ ਲਈ ਹੈ ਤੇ 10 ਨਵੰਬਰ ਤਕ ਸਾਰੇ ਬੋਰਡ ਬਦਲ ਦਿੱਤੇ ਜਾਣਗੇ।

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement