ਬੇਘਰ ਲੋਕਾਂ ਨੂੰ ਪੰਜਾਬ ਸਰਕਾਰ ਦਾ ਨਵੇਂ ਸਾਲ ਤੇ ਖਾਸ ਤੋਹਫਾ
Published : Dec 27, 2017, 3:24 pm IST
Updated : Dec 27, 2017, 9:54 am IST
SHARE ARTICLE

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਤੇ ਬੇਘਰੇ ਪਰਿਵਾਰਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਮਕਾਨ ਬਣਾਉਣ ਲਈ ਪਲਾਟ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਸ ਯੋਜਨਾ ਦਾ ਸਹੀ ਲਾਭਪਾਤਰੀਆਂ ਨੂੰ ਸਮੇਂ ਸਿਰ ਲਾਭ ਦਿਵਾਉਣ ਲਈ ਸਮਾਂ ਬੱਧ ਪ੍ਰੋਗਰਾਮ ਵੀ ਜਾਰੀ ਕੀਤਾ ਗਿਆ ਹੈ।

 ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਪ੍ਰੈਲ-2018 ਵਿਚ ਅਨੁਸੂਚਿਤ ਜਾਤੀ ਤੇ ਗਰੀਬ ਬੇਘਰੇ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾਣਗੇ। ਇਸ ਯੋਜਨਾ ਤਹਿਤ ਯੋਗ ਲਾਭਪਾਤਰੀ 31 ਜਨਵਰੀ 2018 ਤਕ ਆਪਣੇ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਵਿਖੇ ਅਰਜ਼ੀਆਂ ਦੇ ਸਕਣਗੇ। 



ਉਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਵਾਲੀਆਂ ਸਬ-ਡਵੀਜ਼ਨ ਪੱਧਰ ਦੀਆਂ ਕਮੇਟੀਆਂ ਵਲੋਂ ਇਨ੍ਹਾਂ ਅਰਜ਼ੀਆਂ ਦੀ ਪੜਤਾਲ ਤੇ ਸਿਫਾਰਸ਼ਾਂ ਦਾ ਕੰਮ 28 ਫਰਵਰੀ ਤਕ ਮੁਕੰਮਲ ਕੀਤਾ ਜਾਵੇਗਾ। ਸਹੀ ਪਾਈਆਂ ਜਾਣ ਵਾਲੀਆਂ ਅਰਜ਼ੀਆਂ ਸਬੰਧੀ 25 ਮਾਰਚ 2018 ਤਕ ਗ੍ਰਾਮ ਪੰਚਾਇਤਾਂ ਵਲੋਂ ਮਤੇ ਪਾਏ ਜਾਣਗੇ। 

  ਜਿਸ ਉਪਰੰਤ 15 ਅਪ੍ਰੈਲ ਤਕ ਇਹ ਮਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮਨਜ਼ੂਰੀ ਲਈ ਭੇਜੇ ਜਾਣਗੇ। 30 ਅਪ੍ਰੈਲ ਤਕ ਯੋਗ ਲਾਭਪਾਤਰੀਆਂ ਨੂੰ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ। ਮਲਿਕ ਨੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ।

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement