ਭਗਵੰਤ ਮਾਨ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਦੂਰਦਰਸ਼ਨ 'ਤੇ ਲਾਈਵ ਟੈਲੀਕਾਸਟ ਮੰਗਿਆ
Published : Jan 9, 2018, 5:12 pm IST
Updated : Jan 9, 2018, 11:42 am IST
SHARE ARTICLE

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਰੇ ਸੂਬਿਆਂ ਦੇ ਵਿਧਾਨ ਸਭਾ ਸੈਸ਼ਨਾਂ ਦੀ ਕਾਰਵਾਈ ਨੂੰ ਦੂਰਦਰਸ਼ਨ ਉੱਤੇ ਲਾਈਵ ਟੈਲੀਕਾਸਟ ਕਰਨ ਦੀ ਮੰਗ ਉਠਾਈ। ਉਨ੍ਹਾਂ ਨੇ ਇਹ ਮੰਗ ਰਾਜਸਥਾਨ ਦੇ ਉਦੇਪੁਰ ਸ਼ਹਿਰ ਵਿੱਚ 18ਵੇਂ ਸਰਬ ਭਾਰਤੀ ਵਿਪ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਉਠਾਈ। ਸੰਮੇਲਨ ‘ਚ ਸੰਸਦ ‘ਚ ਸਾਰੀਆਂ ਪਾਰਟੀਆਂ ਦੇ ਵਿਪ ਮੈਂਬਰਾਂ ਸਮੇਤ ਸੂਬਾ ਵਿਧਾਨ ਸਭਾਵਾਂ ਤੋਂ ਵੱਖ-ਵੱਖ ਮੈਂਬਰਾਂ ਤੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਸਭਾ ਤੇ ਰਾਜ ਸਭਾ ਦੀ ਤਰਜ਼ ‘ਤੇ ਵਿਧਾਨ ਸਭਾਵਾਂ ਦੀ ਕਾਰਵਾਈ ਵੀ ਸਬੰਧਤ ਦੂਰਦਰਸ਼ਨ ਚੈਨਲ ਉੱਪਰ ਲਾਈਵ ਟੈਲੀਕਾਸਟ ਹੋਣੀ ਚਾਹੀਦੀ ਹੈ। ਸਮੁੱਚੀ ਕਾਰਵਾਈ ਦੀ ਵਿਧਾਨ ਸਭਾਵਾਂ ਵੱਲੋਂ ਵੀਡੀਓ ਰਿਕਾਰਡਿੰਗ ਯਕੀਨੀ ਕੀਤੀ ਜਾਵੇ ਤਾਂ ਕਿ ਹਰ ਵਿਧਾਇਕ ਆਪਣੇ ਹਲਕੇ ਦੇ ਲੋਕਾਂ ਨੂੰ ਦਿਖਾ ਸਕੇ ਕਿ ਉਸ ਨੇ ਹਲਕੇ ਦੇ ਕਿਹੜੇ-ਕਿਹੜੇ ਮੁੱਦੇ ਚੁੱਕੇ ਹਨ।



ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅੱਜ ਇਹ ਗੱਲ ਜ਼ੋਰ ਨਾਲ ਕਹੀ ਜਾ ਰਹੀ ਹੈ ਕਿ ਵਿਰੋਧੀ ਧਿਰਾਂ ਨੂੰ ਸਪੀਕਰ ਦੀ ਕੁਰਸੀ ਸਾਹਮਣੇ (ਵੈੱਲ) ਜਾ ਕੇ ਸ਼ੋਰ-ਸ਼ਰਾਬੇ ਤੋਂ ਸੰਕੋਚ ਕਰਨਾ ਚਾਹੀਦਾ ਹੈ ਪਰ ਸਵਾਲ ਇਹ ਹੈ ਕਿ ਜੇਕਰ ਸੱਤਾਧਾਰੀ ਧਿਰਾਂ ਜ਼ਿੰਮੇਵਾਰੀ ਨਾਲ ਚੱਲਣ ਤੇ ਉਨ੍ਹਾਂ ਨੂੰ ਸੀਟ ਉੱਪਰ ਹੀ ਬੋਲਣ ਦਾ ਮੌਕਾ ਦਿੱਤਾ ਜਾਵੇ ਤਾਂ ਵੈੱਲ ਵਿੱਚ ਆ ਕੇ ਬੋਲਣ ਦੀ ਜ਼ਰੂਰਤ ਨਹੀਂ ਰਹਿੰਦੀ।

ਮਾਨ ਨੇ ਕਿਹਾ ਕਿ ‘ਮੈਨੂੰ ਕਾਫ਼ੀ ਸਮਾਂ ਵੈੱਲ ‘ਚ ਆ ਕੇ ਆਵਾਜ਼ ਉਠਾਉਣੀ ਪੈਂਦੀ ਹੈ। ਮਾਨ ਨੇ ਵਿਅੰਗ ਦੇ ਲਹਿਜ਼ੇ ‘ਚ ਕਿਹਾ ਕਿ ਜੋ ਸਿਆਸੀ ਧਿਰਾਂ ਅੱਜ ਵੈੱਲ ਵਿੱਚ ਨਾ ਜਾਣ ਦੀ ਨਸੀਹਤ ਦੇ ਰਹੀਆਂ ਹਨ, ਉਹ 10 ਸਾਲ ਵੈੱਲ ‘ਚ ਹੀ ਖੜ੍ਹੀਆਂ ਦੇਖੀਆਂ ਗਈਆਂ ਹਨ। 


ਭਗਵੰਤ ਮਾਨ ਨੇ ਕਿਹਾ ਕਿ ਸੰਸਦ ਤੇ ਵਿਧਾਨ ਸਭਾਵਾਂ ਦੀ ਕਾਰਵਾਈ ਸੁਚਾਰੂ ਤੇ ਸਕਾਰਾਤਮਿਕ ਤਰੀਕੇ ਨਾਲ ਚਲਾਉਣ ਲਈ ਜਿੱਥੇ ਵਿਰੋਧੀ ਧਿਰ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਬਣਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ, ਉੱਥੇ ਪਹਿਲੀ ਵਾਰ ਚੁਣੇ ਗਏ ਸੰਸਦਾਂ ਤੇ ਵਿਧਾਇਕਾਂ ਨੂੰ ਬੋਲਣ ਲਈ ਵੱਧ ਤੋਂ ਵੱਧ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਵਿਧਾਨ ਸਭਾਵਾਂ ਤੇ ਲੋਕ ਸਭਾ ਦੇ ਸੈਸ਼ਨਾਂ ਦੀ ਲਗਾਤਾਰ ਘੱਟ ਰਹੀ ਗਿਣਤੀ ‘ਤੇ ਚਿੰਤਾ ਜਤਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਾਨੂੰਨ ਜਾਂ ਪੈਮਾਨਾ ਤੈਅ ਕੀਤਾ ਜਾਣਾ ਚਾਹੀਦਾ ਹੈ। ਜਿਸ ਤਹਿਤ ਦਿਨ ਤੇ ਬੈਠਕਾਂ ਤੈਅ ਹੋ ਸਕਣ। ਮਾਨ ਨੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀਆਂ ਹਾਜ਼ਰੀਆਂ ਸਬੰਧੀ ਸੁਝਾਅ ਦਿੱਤਾ ਕਿ ਜਿਸ ਤਰ੍ਹਾਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਹਾਜ਼ਰੀਆਂ ਤੈਅ ਹੱਦ ਤੱਕ ਤੈਅ ਹੁੰਦੀਆਂ ਹਨ, ਉਸ ਤਰ੍ਹਾਂ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀਆਂ ਘੱਟੋ-ਘੱਟ ਹਾਜ਼ਰੀਆਂ ਦੀ ਗਿਣਤੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਮੌਜੂਦਾ ਤੈਅ ਗਿਣਤੀ ਨੂੰ ਹਾਸੋਹੀਣਾ ਦੱਸਿਆ।

SHARE ARTICLE
Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement