
ਚੰਡੀਗੜ੍ਹ: ਚੰਡੀਗੜ੍ਹ ਸ਼ਹਿਰ 'ਚ ਡੇਂਗੂ ਦੇ ਮਰੀਜ਼ਾਂ ਦਾ ਆਂਕੜਾ ਵਧਦਾ ਜਾ ਰਿਹਾ ਹੈ। ਵਿਭਾਗ ਵਲੋਂ 260 ਲੋਕਾਂ ਦੀ ਟੀਮ ਫੀਲਡ 'ਚ ਕੰਮ ਕਰ ਰਹੀ ਹੈ, ਫਿਰ ਵੀ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਜਾਣਕਾਰੀ ਮੁਤਾਬਿਕ ਵੀਰਵਾਰ ਨੂੰ 13 ਹੋਰ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਨਾਲ ਹੀ ਡੇਂਗੂ ਮਰੀਜ਼ਾਂ ਦੀ ਕੁੱਲ ਗਿਣਤੀ 238 ਤੱਕ ਪਹੁੰਚ ਗਈ ਹੈ।
ਹਾਲਾਂਕਿ ਵਿਭਾਗ ਦਾਅਵਾ ਕਰ ਰਿਹਾ ਹੈ ਕਿ ਹਾਲਾਤ ਕੰਟਰੋਲ 'ਚ ਹਨ। ਸਿਹਤ ਵਿਭਾਗ ਦੀ ਮੰਨੀਏ ਤਾਂ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਡੇਂਗੂ ਦੇ ਆਂਕੜੇ ਕਾਫੀ ਘੱਟ ਹਨ।
ਹੁਣ ਤੱਕ ਡੇਂਗੂ ਨਾਲ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ। ਮਲੇਰੀਆ ਵਿਭਾਗ ਦੇ ਨੋਡਲ ਅਫਸਰ ਦੀ ਮੰਨੀਏ ਤਾਂਲੋਕਾਂ ਨੂੰ ਜਾਗਰੂਕ ਕਰਨ ਦੇ ਬਾਵਜੂਦ ਉਹ ਆਪਣੇ ਆਸ-ਪਾਸ ਧਿਆਨ ਨਹੀਂ ਦੇ ਰਹੇ।