ਚਰਨਜੀਤ ਚੱਢਾ ਅਸਤੀਫਾ ਦੇ ਕੇ ਅਕਾਲ ਤਖਤ 'ਚ ਪੇਸ਼ ਹੋਵੇ : ਗਿਆਨੀ ਗੁਰਬਚਨ ਸਿੰਘ
Published : Jan 20, 2018, 12:14 pm IST
Updated : Jan 20, 2018, 6:44 am IST
SHARE ARTICLE

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਉਪਰੰਤ ਚੱਢਾ ਨੂੰ 23 ਜਨਵਰੀ ਨੂੰ ਅਕਾਲ ਤਖਤ ਸਾਹਿਬ 'ਤੇ ਭਾਵੇਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਤਲਬ ਕਰ ਲਿਆ ਹੈ।


ਪਰ ਜਥੇਦਾਰ ਨੇ ਉਸ ਤੋਂ ਪਹਿਲਾਂ ਇਕ ਹੋਰ ਆਦੇਸ਼ ਦਾਗਦਿਆਂ ਚੱਢਾ ਨੂੰ ਸਖਤੀ ਨਾਲ ਆਦੇਸ਼ ਜਾਰੀ ਕੀਤਾ ਹੈ ਕਿ ਉਹ ਦੀਵਾਨ ਦੀ ਪ੍ਰਧਾਨਗੀ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਵੇ। 



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਚੱਢਾ ਨੂੰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵਾਂਗ ਪੰਥ 'ਚੋਂ ਖਾਰਿਜ ਕਰਨ ਦੀ ਮੰਗ ਕਰਨ ਉਪਰੰਤ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਨੇ ਅੱਜ ਕਿਹਾ ਕਿ ਚੱਢਾ ਦਾ ਜੁਰਮ ਬਹੁਤ ਹੀ ਗੰਭੀਰ ਹੈ।


ਉਹ ਦੀਵਾਨ ਦੇ ਕਿਸੇ ਵੀ ਅਹੁਦੇ 'ਤੇ ਮੈਂਬਰ ਵੀ ਰਹਿਣ ਦੇ ਕਾਬਲ ਨਹੀਂ ਹੈ। ਇਸ ਲਈ ਉਹ ਪ੍ਰਧਾਨਗੀ ਅਹੁਦੇ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ 23 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਪੇਸ਼ ਹੋਵੇ। ਦੂਜੇ ਪਾਸੇ ਚੱਢਾ ਖੇਮੇ 'ਚੋਂ ਵੀ ਉਸ ਵੱਲੋਂ ਅਸਤੀਫਾ ਦੇਣ ਦੀ ਚਰਚਾ ਹੈ ਪਰ ਅਜੇ ਤੱਕ ਦੀਵਾਨ ਦੇ ਦਫਤਰ 'ਚ ਅਸਤੀਫਾ ਪੁੱਜਣ ਦੀ ਕਿਸੇ ਨੇ ਵੀ ਪੁਸ਼ਟੀ ਨਹੀਂ ਕੀਤੀ। 


ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਦੱਸਿਆ ਕਿ ਉਨ੍ਹਾਂ ਕੋਲ ਅਜੇ ਤੱਕ ਕੋਈ ਅਸਤੀਫਾ ਨਹੀਂ ਪੁੱਜਾ ਤੇ 6 ਫਰਵਰੀ ਦੀ ਮੀਟਿੰਗ ਵਿਚ ਚੱਢਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE
Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement