ਡੇਰਾ ਬਾਬਾ ਨਾਨਕ 'ਚ ਭੜਕੇ ਲੋਕਾਂ ਨੇ ਕਾਰਾਂ ਅਤੇ ਠੇਕਿਆਂ ਨੂੰ ਲਗਾਈ ਅੱਗ
Published : Feb 6, 2018, 3:43 pm IST
Updated : Feb 6, 2018, 10:16 am IST
SHARE ARTICLE

ਕਸਬਾ ਡੇਰਾ ਬਾਬਾ ਨਾਨਕ ਵਿਖੇ ਉਸ ਵੇਲੇ ਮਾਹੌਲ ਕਾਫ਼ੀ ਦਹਿਸ਼ਤਜ਼ਦਾ ਹੋ ਗਿਆ ਜਦੋਂ ਦੋ ਨੌਜਵਾਨਾਂ ਦੇ ਹੋਏ ਕਤਲ ਤੋਂ ਬਾਅਦ ਭੜਕੇ ਲੋਕਾਂ ਨੇ ਸ਼ਹਿਰ ਵਿਚ ਗੱਡੀਆਂ ਨੂੰ ਅੱਗ ਲਗਾ ਕੇ ਸਾੜ ਦਿੱਤਾ। ਦੱਸ ਦੇਈਏ ਕਿ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਪੁਰਾਣੀ ਰੰਜਿਸ਼ ਦੇ ਤਹਿਤ 2 ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਇਹ ਹਿੰਸਾ ਭੜਕੀ ਹੈ। ਇਸ ਘਟਨਾ ਤੋਂ ਬਾਅਦ ਲੋਕ ਕਾਫ਼ੀ ਜ਼ਿਆਦਾ ਭੜਕ ਗਏ ਅਤੇ ਉਨ੍ਹਾਂ ਨੇ ਸੜਕਾਂ 'ਤੇ ਉੱਤਰ ਕੇ ਰੋਸ ਪ੍ਰਦਰਸ਼ਨ ਕਰਨ ਦੇ ਨਾਲ 3 ਕਾਰਾਂ ਅਤੇ ਦੋ ਸ਼ਰਾਬ ਦੇ ਠੇਕਿਆਂ ਨੂੰ ਅੱਗ ਲਗਾ ਦਿੱਤੀ। 


ਜਦੋ ਕਸਬੇ ਦੇ ਫ਼ਤਹਿਗੜ੍ਹ ਚੂੜੀਆਂ ਰੋਡ ‘ਤੇ ਐਕਸਾਈਜ ਵਿਭਾਗ ਦੀ ਇੱਕ ਤੇਜ਼ ਰਫਤਾਰ ਗੱਡੀ ਨੇ ਡੇਰਾ ਬਾਬਾ ਨਾਨਕ ਦੇ ਵੱਲ ਨੂੰ ਸਕੂਟਰੀ ‘ਤੇ ਜਾ ਰਹੇ ਗੋਰੂ ਅਤੇ ਦੇਬੂ ਨਾਂਅ ਦੇ ਦੋ ਨੌਜਵਾਨਾਂ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਗਈ। ਇਸ ਟੱਕਰ ਦੇ ਵਿਚ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਦੋਵਾਂ ਨੌਜਵਾਨਾਂ ਦੀ ਮੌਤ ਤੋਂ ਬਾਅਦ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਅਤੇ ਉਸ ਦੇ ਸਾਥੀਆਂ ਨੇ ਸ਼ਹਿਰ ਦੇ ਵਿਚ ਸਥਿਤ ਸ਼ਰਾਬ ਦੇ ਠੇਕਿਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। 


ਉੱਥੇ ਹੀ ਭੜਕੀ ਹੋਈ ਭੀੜ ਨੇ ਐਕਸਾਈਜ ਵਿਭਾਗ ਦੀਆ ਤਿੰਨ ਗੱਡੀਆਂ ਨੂੰ ਵੀ ਸਾੜ ਦਿੱਤਾ। ਜਿਸ ਕਾਰਨ ਸ਼ਹਿਰ ਦੇ ਵਿਚ ਮਾਹੌਲ ਤਨਾਅ ਪੂਰਨ ਬਣ ਗਿਆ। ਜਿਸ ਦੇ ਕਾਰਨ ਸ਼ਹਿਰ ਦੇ ਵਿਚ ਸਥਿਤ ਦੁਕਾਨਦਾਰਾ ਨੇ ਕਿਸੇ ਵੀ ਕਿਸਮ ਦੇ ਨੁਕਸਾਨ ਦੇ ਡਰੋ ਆਪਣੀਆਂ ਦੁਕਾਨਾਂ ਬੰਦ ਕਰ ਦਿਤੀਆਂ। ਘਟਨਾ ਦੇ ਬਾਅਦ ਵਿਚ ਸ਼ਹਿਰ ਦੇ ਵਿਚ ਵੱਡੀ ਗਿਣਤੀ ਦੇ ਵਿੱਚ ਸ਼ਹਿਰ ਦੇ ਵਿੱਚ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ।



ਦੂਜੇ ਪਾਸੇ ਹਾਦਸੇ ਦੇ ਵਿਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਿਕ ਮੈਂਬਰ ਨੇ ਦੋਸ਼ ਲਾਇਆ ਹੈ। ਕਿ ਐਕਸਾਈਜ ਵਿਭਾਗ ਦੇ ਕਰਿੰਦਿਆਂ ਨੇ ਐਕਸੀਡੈਂਟ ਦੇ ਨਾਂਅ ‘ਤੇ 2 ਨੌਜਵਾਨਾਂ ਦਾ ਇੱਕ ਸਾਜ਼ਿਸ ਤਹਿਤ ਕਤਲ ਕੀਤਾ ਹੈ ਅਤੇ ਓਹਨਾ ਨੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।



ਮ੍ਰਿਤਕ ਨੌਜਵਾਨਾਂ ਦੀਆ ਲਾਸ਼ਾਂ ਨੂੰ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੁਲਿਸ ਨੇ ਕਿਹਾ ਹੈ ਕੇ ਜੋ ਵੀ ਦੋਸ਼ੀ ਹੋਇਆ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

SHARE ARTICLE
Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement