ਗੈਂਗਸਟਰ ਰਵੀ ਦਿਉਲ ਸੰਗਰੂਰ ਦੀ ਅਦਾਲਤ 'ਚ ਪੇਸ਼
Published : Feb 4, 2018, 4:28 am IST
Updated : Feb 3, 2018, 10:58 pm IST
SHARE ARTICLE

ਸੰਗਰੂਰ, 3 ਫ਼ਰਵਰੀ (ਗੁਰਦਰਸ਼ਨ ਸਿੰਘ ਸਿੱਧੂ/ਪਰਮਜੀਤ ਸਿੰਘ ਲੱਡਾ) : ਗੈਂਗਸਟਰ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੋਰੀਆ ਦੇ ਐਨਕਾਊਂਟਰ ਤੋਂ ਬਾਅਦ ਸੰਗਰੂਰ ਦੀ ਅਦਾਲਤ 'ਚ ਸਰੈਂਡਰ ਕਰਨ ਵਾਲੇ ਗੈਂਗਸਟਰ ਰਵੀ ਦਿਓਲ ਨੇ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਉਸ ਨੇ ਪੁਲਿਸ ਨੂੰ ਦਸਿਆ ਹੈ ਕਿ ਨੌਜਵਾਨਾਂ ਨੂੰ ਗੈਂਗਸਟਰ ਬਨਾਉਣ 'ਚ ਸੀਨੀਅਰ ਅਕਾਲੀ ਨੇਤਾ ਦੇ ਰਿਸ਼ਤੇਦਾਰ ਤੇ ਉਸ ਦੇ ਇਕ ਸਾਥੀ ਦਾ ਹੱਥ ਹੈ। ਰਵੀ ਦਿਓਲ ਨੇ ਇਨ੍ਹਾਂ 'ਤੇ ਕਤਲ ਕਰਵਾਉਣ, ਲੜਕੀਆਂ ਸਪਲਾਈ ਕਰਨ ਸਮੇਤ ਕਈ ਹੋਰ ਗੰਭੀਰ ਦੋਸ਼ ਵੀ ਲਗਾਏ ਹਨ।ਜਾਣਕਾਰੀ ਮੁਤਾਬਕ ਸੰਗਰੂਰ ਕੋਰਟ 'ਚ ਪੇਸ਼ ਹੋਣ ਆਏ ਗੈਂਗਸਟਰ ਰਵੀ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਗੈਂਗਸਟਰ ਨਹੀਂ ਹੈ, ਸਗੋਂ ਉਸ ਕੋਲੋਂ ਇਹ ਸਭ ਕੁੱਝ ਕਰਵਾਉਣ ਲਈ ਰਾਜਨੀਤਿਕ ਆਗੂ ਜ਼ਿੰਮੇਵਾਰ ਹਨ।


ਜ਼ਿਕਰਯੋਗ ਹੈ ਕਿ ਗੈਂਗਸਟਰ ਰਵੀ ਦਿਓਲ ਦਾ ਪੁਲਸ ਦੇ ਨਾਲ ਕਈ ਸਾਲਾਂ ਤੋਂ ਲੁੱਕਾ ਛਿਪੀ ਦਾ ਖੇਡ ਚਲ ਰਿਹਾ ਸੀ। ਛੋਟੇ ਅਪਰਾਧਿਕ ਮਾਮਲਿਆਂ 'ਚ ਸ਼ਾਮਲ ਹੋਣ ਤੋਂ ਬਾਅਦ 2006 ਤੋਂ 2008 ਦੇ ਵਿਚ ਰਵੀ ਨੇ ਜਿਲ੍ਹੇ 'ਚ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿਤਾ। ਉਸ ਤੋਂ ਬਾਅਦ ਹੌਲੀ-ਹੌਲੀ ਉਸ ਦਾ ਨਾਂ ਵੀ ਸੂਬੇ ਦੇ ਹੋਰ ਗੈਂਗਸਟਰਾਂ ਦੀ ਤਰ੍ਹਾਂ ਸਾਹਮਣੇ ਆਉਣ ਲੱਗਾ। 2013 'ਚ ਰਵੀ ਦਿਓਲ ਉਸ ਸਮੇਂ ਵੱਧ ਸੁਰਖੀਆਂ 'ਚ ਆਇਆ, ਜਦ ਫਤਿਹਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ, ਜਿਸ 'ਚ ਉਸ ਦਾ ਨਾਂ ਵੀ ਸ਼ਾਮਲ ਸੀ ਪਰ ਉਹ ਕਦੇ ਵੀ ਪੁਲਿਸ ਦੇ ਹੱਥ ਨਹੀਂ ਆਇਆ ਸੀ।

SHARE ARTICLE
Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement