ਗ਼ੈਰਕਾਨੂੰਨੀ ਰੇਤ ਮਾਈਨਿੰਗ 'ਤੇ ਸਖ਼ਤ ਹੋਏ ਕੈਪਟਨ, ਅਧਿਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ
Published : Mar 9, 2018, 2:49 pm IST
Updated : Mar 9, 2018, 9:19 am IST
SHARE ARTICLE

ਚੰਡੀਗੜ੍ਹ : ਪੰਜਾਬ ਵਿਚ ਹੁਣ ਗ਼ੈਰਕਾਨੂੰਨੀ ਤਰੀਕੇ ਨਾਲ ਰੇਤ ਮਾਈਨਿੰਗ ਕਰਨ ਵਾਲਿਆਂ ਦੀ ਖ਼ੈਰ ਨਹੀਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ,ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਕਿਸੇ ਵੀ ਕੀਮਤ ‘ਤੇ ਰੇਤ ਦੀ ਨਾਜਾਇਜ਼ ਖੁਦਾਈ ਨਾ ਹੋਣ ਦਿੱਤੀ ਜਾਵੇ।



ਕੈਪਟਨ ਨੇ ਡੇਰਾਬਸੀ ਇਲਾਕੇ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਰੋਕਣ ਲਈ ਸਖਤੀ ਵਰਤਦਿਆਂ ਉੱਚ ਅਧਿਕਾਰੀਆਂ ਤੇ ਰੇਤ ਮਾਫੀਆ ਦੇ ਗੱਠਜੋੜ ਨੂੰ ਬੇਨਕਾਬ ਕਰਨ ਲਈ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ ਤੇ ਡੇਰਾਬਸੀ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਡਿਊਟੀ ਤੋਂ ਫਾਰਗ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਹੁਕਮ ਦਿੱਤੇ ਹਨ ਕਿ ਖੱਡਾਂ ਤੇ ਪ੍ਰਬੰਧਾਂ ਦੀ ਨਿਗਰਾਨੀ ਸਾਬਕਾ ਫੌਜੀ ਜਿਨ੍ਹਾਂ ਨੂੰ ਗਾਰਡੀਅਨ ਆਫ ਗਵਰਨੈਂਸ ਤਹਿਤ ਨੌਕਰੀਆਂ ‘ਤੇ ਰੱਖਿਆ ਜਾਵੇ।



ਦੱਸ ਦਈਏ ਕੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਚੱਲ ਰਹੀ ਗ਼ੈਰਕਾਨੂੰਨੀ ਮਾਇਨਿੰਗ ਤੇ ਨਕੇਲ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ। ਨਜਾਇਜ਼ ਮਾਈਨਿੰਗ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਵਿਚ ਬੈਠਿਆਂ ਹੀ ਕਾਰਵਾਈ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਹ ਹੈਲੀਕਾਪਟਰ ਰਾਹੀਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਫੇਜ਼ ਦਾ ਉਦਘਾਟਨ ਕਰਨ ਜਲੰਧਰ ਜਾ ਰਹੇ ਸਨ ਤਾਂ ਉਨ੍ਹਾਂ ਹੈਲੀਕਾਪਟਰ 'ਚੋਂ ਦੇਖਿਆ ਕਿ ਫਿਲੌਰ (ਜਲੰਧਰ) ਅਤੇ ਰਾਹੋਂ (ਨਵਾਂਸ਼ਹਿਰ) 'ਚ ਸਤਲੁਜ ਦਰਿਆ 'ਚੋਂ ਜੇ. ਸੀ. ਬੀ. ਮਸ਼ੀਨਾਂ ਰਾਹੀਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।



ਇਸ 'ਤੇ ਮੁੱਖ ਮੰਤਰੀ ਨੇ ਤੁਰੰਤ ਸੰਬੰਧਤ ਜ਼ਿਲਿਆਂ ਦੇ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਕਾਰਵਾਈ ਕਰਨ ਅਤੇ ਰੇਤ ਮਾਫੀਆ ਦੀਆਂ ਮਸ਼ੀਨਾਂ ਅਤੇ ਹੋਰ ਸਮਾਨ ਜ਼ਬਤ ਕਰਨ ਦੇ ਹੁਕਮ ਦਿੱਤੇ। ਹੁਣ ਜੇਕਰ ਕੋਈ ਨਜਾਇਜ਼ ਤੌਰ 'ਤੇ ਰੇਤ ਮਾਈਨਿੰਗ ਕਰਦਾ ਫੜਿਆ ਗਿਆ ਤਾਂ ਸਬੰਧਤ ਮੁਲਜ਼ਮਾਂ 'ਤੇ ਕਾਰਵਾਈ ਦੇ ਨਾਲ-ਨਾਲ ਉਸ ਖੇਤਰ ਦੇ ਅਧਿਕਾਰੀਆਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE
Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement