ਗੁਪਤ ਸਮਝੌਤਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ
Published : Nov 15, 2017, 10:39 pm IST
Updated : Nov 15, 2017, 5:09 pm IST
SHARE ARTICLE

ਚੰਡੀਗੜ੍ਹ, 15 ਨਵੰਬਰ (ਸਸਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮਨਾ ਲਿੰਕ ਨਹਿਰ ਦੇ ਮੁੱਦੇ 'ਤੇ ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਕਰਨਾ ਦੀ ਕੋਸ਼ਿਸ਼ ਕਰਨ ਦੇ ਅਕਾਲੀ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਲਾਏ ਆਧਾਰਹੀਣ ਅਤੇ ਮਨਘੜ੍ਹਤ ਦੋਸ਼ਾਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ਵਿਚ ਹੈ ਅਤੇ ਐਮ.ਐਲ. ਖੱਟੜ ਸਰਕਾਰ ਨਾਲ ਗੁੱਝੇ ਜਾਂ ਕਿਸੇ ਹੋਰ ਸਮਝੌਤੇ 'ਤੇ ਪਹੁੰਚਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਦੇ ਦੋਸ਼ਾਂ ਨੂੰ ਮਨਘੜੰਤ ਦਸਦੇ ਹੋਏ ਕਿਹਾ ਕਿ ਇਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਨੇ ਐਸ.ਵਾਈ.ਐਲ. ਵਰਗੇ ਨਾਜ਼ੁਕ ਮੁੱਦੇ 'ਤੇ ਚੰਦੂਮਾਜਰਾ ਨੂੰ ਗ਼ੈਰਜ਼ਰੂਰੀ ਬਿਆਨ ਜਾਰੀ ਕਰਨ ਵਿਰੁਧ ਚੇਤਾਵਨੀ ਦਿਤੀ ਹੈ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਸਣੇ ਕਿਸੇ ਵੀ ਮੁੱਦੇ 'ਤੇ ਸੂਬੇ ਦੀ ਸ਼ਾਂਤੀ ਅਤੇ ਸਥਿਰਤਾ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਮੁੱਦਾ ਸੁਪਰੀਮ ਕੋਰਟ ਵਿਚ ਹੈ ਅਤੇ ਕੇਂਦਰ ਸਰਕਾਰ ਇਸ ਮੁੱਦੇ ਦੇ ਗੱਲਬਾਤ ਰਾਹੀਂ ਹੱਲ ਲਈ ਸੁਵਿਧਾ ਪ੍ਰਦਾਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਹੀ ਅਪਣੇ ਵਿੱਤੀ ਅਤੇ ਸਿਆਸੀ ਹਿੱਤਾਂ ਨੂੰ ਬੜ੍ਹਾਵਾ ਦੇਣ ਲਈ ਗੁੱਝੇ ਸਮਝੌਤੇ ਕਰਨ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਤਰ੍ਹਾਂ ਦੀਆਂ ਸਰਗਰਮੀਆਂ ਕਰਨ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਇਸ ਤਰ੍ਹਾਂ ਦੀ ਪ੍ਰਵਿਰਤੀ ਹੈ। 


ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਕਾਲੀ ਦਲ ਭਾਜਪਾ ਸਰਕਾਰ ਵਲੋਂ ਸੂਬੇ ਦੀ ਕੀਤੀ ਤਬਾਹੀ ਕਾਰਨ ਇਸ ਨੂੰ ਮੁੜ ਪੈਰਾਂ 'ਤੇ ਲਿਆਉਣ ਲਈ ਕੋਸ਼ਿਸ਼ਾਂ ਕਰਨ ਵਿਚ ਰੁੱਝੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਯਤਨਾਂ ਹੇਠ ਐਸ.ਵਾਈ.ਐਲ. ਮੁੱਦੇ ਦਾ ਹੱਲ ਕਰਨ ਦੇ ਹੱਕ ਵਿਚ ਉਨ੍ਹਾਂ ਦੀ ਸਰਕਾਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਕਿ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਪਾਣੀ ਦੀ ਥੁੜ੍ਹ ਦਾ ਸ਼ਿਕਾਰ ਹੋਏ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਐਸ.ਵਾਈ.ਐਲ. ਸਮੱਸਿਆ ਦੇ ਆਪਸੀ ਹੱਲ ਲਈ ਅੱਗੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਵਿਰੁਧ ਹਰਿਆਣਾ ਨਾਲ ਕਿਸੇ ਵੀ ਸਮਝੌਤੇ 'ਤੇ ਹਸਤਾਖ਼ਰ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਜੋ ਵੀ ਕਰਨਗੇ ਖੁੱਲ੍ਹੇ ਰੂਪ ਵਿਚ ਹੀ ਕਰਨਗੇ ਅਤੇ ਇਸ ਸਬੰਧ ਵਿਚ ਕੋਈ ਵੀ ਗੁੱਝਾ ਸਮਝੌਤਾ ਨਹੀਂ ਹੋਵੇਗਾ। ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਸਾਰੇ ਸੰਸਦ ਮੈਂਬਰਾਂ ਦੀ ਸੱਦੀ ਗਈ ਸਰਵ ਪਾਰਟੀ ਮੀਟਿੰਗ ਦਾ ਸ੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਵਲੋਂ ਬਾਈਕਾਟ ਕੀਤੇ ਜਾਣ ਦੀ ਦਿਤੀ ਧਮਕੀ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿਚ ਹਾਜ਼ਰ ਹੋਣਾ ਜਾਂ ਨਾ ਹੋਣਾ ਸੰਸਦ ਮੈਂਬਰਾਂ ਦੇ ਅਧਿਕਾਰ ਖੇਤਰ ਵਿਚ ਹੈ।

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement