ਗੁਰਦੁਆਰਾ ਬੰਗਲਾ ਸਾਹਿਬ ਨੇ ਪਰਉਪਕਾਰ ਸੇਵਾਵਾਂ ਲਈ ਬਣਾਇਆ ਵਰਲਡ ਰਿਕਾਰਡ
Published : Feb 3, 2018, 10:35 am IST
Updated : Feb 3, 2018, 5:05 am IST
SHARE ARTICLE

ਨਵੀਂ ਦਿੱਲੀ: ਗੁਰਦੁਆਰਾ ਬੰਗਲਾ ਸਾਹਿਬ ਨੂੰ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਵਰਲਡ ਬੁੱਕ ਆਫ ਰਿਕਾਰਡ ਲੰਡਨ ਵਲੋਂ ਪ੍ਰਮਾਣ ਪੱਤਰ ਦਿੱਤਾ ਗਿਆ। ਵਰਲਡ ਬੁੱਕ ਆਫ ਰਿਕਾਰਡ ਦੇ ਪ੍ਰਧਾਨ ਸੰਤੋਸ਼ ਸ਼ੁਕਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਮਾਣ ਪੱਤਰ ਸੌਂਪਿਆ। 


ਇਥੇ ਦੱਸ ਦੇਈਏ ਕਿ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੇਮਿਸਾਲ ਪਰਉਪਕਾਰ ਸੇਵਾਵਾਂ ਅਤੇ ਅਤੁੱਟ ਲੰਗਰ ਪੂਰੇ ਦੇਸ਼ ‘ਚ ਵਰਤਾਉਣ ਵਾਸਤੇ ਇਹ ਸਨਮਾਨ ਦਿੱਤਾ ਗਿਆ ਹੈ।ਇਸ ਮੌਕੇ ਜੀ. ਕੇ. ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਬਿਨਾਂ ਕਿਸੇ ਜਾਤ-ਧਰਮ ਦੇ ਵਿਤਕਰੇ ਦੇ ਲੱਖਾਂ ਲੋਕਾਂ ਨੂੰ ਲੰਗਰ ਛਕਾਇਆ ਜਾਂਦਾ ਹੈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਤਰ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਵੀ ਲੰਗਰ ਸੇਵਾ ਦਾ ਇਕ ਵੱਡਾ ਕੇਂਦਰ ਹੈ। 


ਰੋਜ਼ਾਨਾ ਜਿਥੇ 30 ਤੋਂ 40 ਹਜ਼ਾਰ ਸੰਗਤ ਲੰਗਰ ਛਕਦੀ ਹੈ, ਉਥੇ ਹੀ ਛੁੱਟੀ ਵਾਲੇ ਦਿਨ ਇਹ ਅੰਕੜਾ 1 ਲੱਖ ਤਕ ਵੀ ਪੁੱਜ ਜਾਂਦਾ ਹੈ। ਜੀ. ਕੇ. ਨੇ ਕਿਹਾ ਕਿ 20 ਰੁਪਏ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੰਗਰ ਸੇਵਾ ਸ਼ੁਰੂ ਕੀਤੀ ਸੀ। ਇਕ ਪਾਸੇ ਦੇਸ਼ ਦੀ ਸੰਸਦ ਖਾਣੇ ਦੇ ਅਧਿਕਾਰ ਦਾ ਬਿੱਲ ਪਾਸ ਕਰਦੀ ਹੈ ਤਾਂ ਦੂਜੇ ਪਾਸੇ ਅਸੀਂ ਸਰਕਾਰ ਦੀ ਜ਼ਿੰਮੇਵਾਰੀ ਨੂੰ ਬਿਨਾਂ ਕਿਸੇ ਤੋਂ ਇਜਾਜ਼ਤ ਲਏ ਨਿਭਾਉਣ ਦਾ ਯਤਨ ਕਰ ਰਹੇ ਹਾਂ। 


ਉਨ੍ਹਾਂ ਕਿਹਾ ਕਿ ਉਕਤ ਰਿਕਾਰਡ ਨੂੰ ਵੀ ਦਰਜ ਕਰਾਉਣ ਵਾਸਤੇ ਕਮੇਟੀ ਵਲੋਂ ਕੋਈ ਪਹਿਲ ਨਹੀਂ ਕੀਤੀ ਗਈ ਸੀ ਪਰ ਵਰਲਡ ਬੁੱਕ ਆਫ ਰਿਕਾਰਡ ਵੱਲੋਂ ਗੁਰਦੁਆਰਾ ਸਾਹਿਬ ਦੇ ਇਸ ਸੂਚੀ ‘ਚ ਸ਼ਾਮਲ ਹੋਣ ਦੀ ਸਾਨੂੰ ਜਾਣਕਾਰੀ ਭੇਜੀ ਗਈ ਹੈ।ਇਕ ਕਦਮ ਅੱਗੇ ਵਧਦੇ ਹੋਏ ਜੀ. ਕੇ. ਨੇ ਕਿਹਾ ਕਿ ਹਿੰਦੋਸਤਾਨ ਦੇ ਗਣਰਾਜ ਨੂੰ ਬਚਾਉਣ ਵਾਸਤੇ ਗੁਰਦੁਆਰੇ ਵੱਡੀ ਭੂਮਿਕਾ ਅਦਾ ਕਰ ਰਹੇ ਹਨ।


 ਸਿਰਸਾ ਨੇ ਵਰਲਡ ਬੁੱਕ ਆਫ ਰਿਕਾਰਡ ਦਾ ਧੰਨਵਾਦ ਕਰਦੇ ਹੋਏ ਦਿੱਲੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੋਰ ਵਧਾਉਣ ਦਾ ਵੀ ਇਸ਼ਾਰਾ ਕੀਤਾ। ਇਸ ਮੌਕੇ ਆਤਮਾ ਸਿੰਘ ਲੁਬਾਣਾ, ਕੁਲਦੀਪ ਸਿੰਘ ਸਾਹਨੀ, ਕਮੇਟੀ ਮੈਂਬਰ ਹਰਜੀਤ ਸਿੰਘ ਜੀ. ਕੇ. ਅਤੇ ਅਮਰਜੀਤ ਸਿੰਘ ਪਿੰਕੀ ਅਕਾਲੀ ਆਗੂ ਵਿਕਰਮ ਸਿੰਘ ਮੌਜੂਦ ਸਨ।

SHARE ARTICLE
Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement