ਬਠਿੰਡਾ: ਫ਼ਰਾਂਸ ਦੇ ਸਿੱਖਾਂ ਵਲੋਂ ਸੁਸ਼ਮਾ ਸਵਰਾਜ ਨੂੰ ਦਸਤਾਰ ਦੇ ਹੱਲ ਲਈ ਲਿਖੇ ਪੱਤਰ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੀ ਸੁਸ਼ਮਾ ਸਵਰਾਜ ਅਤੇ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਫ਼ਰਾਂਸ ਵਿਚ ਸਿੱਖਾਂ ਦੀ ਪੱਗ ਦੇ ਮੁੱਦੇ ਨੂੰ ਹੱਲ ਕਰਨ ਲਈ ਫ਼ਰਾਂਸ ਦੇ ਰਾਸ਼ਟਰਪਤੀ ਨਾਲ ਗੱਲ ਕਰਨ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਫ਼ਰਾਂਸ ਦੇ ਰਾਸ਼ਟਰਪਤੀ ਭਾਰਤ ਦੇ ਦੌਰੇ ‘ਤੇ ਹਨ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਦੇ ਇਕ ਸਾਲ ਪੂਰਾ ਹੋਣ 'ਤੇ ਟਿਪਣੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫ਼ੇਲ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੰਜਾਬ ਸਰਕਾਰ ਪੂਰਾ ਨਹੀਂ ਕਰ ਸਕੀ। ਕੇਂਦਰੀ ਮੰਤਰੀ ਨੇ ਕਿਹਾ ਕਿ ਭਾਵੇਂ ਕਿਸਾਨਾਂ ਦੇ ਕਰਜ਼ੇ ਦੀ ਗੱਲ ਹੋਵੇ ਜਾਂ ਨੌਜਵਾਨਾਂ ਨੂੰ ਸਮਾਰਟਫ਼ੋਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਤੇ ਜਾਂ ਫਿਰ ਸ਼ਗਨ ਸਕੀਮਾਂ ਅਤੇ ਪੈਨਸ਼ਨਾਂ ਨੂੰ ਦੁਗਣਾ ਕਰਨ ਦੀ ਗੱਲ ਸਰਕਾਰ ਇਕ ਵੀ ਵਾਅਦਾ ਪੂਰਾ ਨਹੀਂ ਕਰ ਪਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਮੰਤਰੀ ਪੂਰਾ ਸਾਲ ਅਫ਼ਸਰਾਂ ਨੂੰ ਮਿਲੇ ਤਕ ਨਹੀਂ ਤਾਂ ਅਫ਼ਸਰਾਂ ਕੋਲੋਂ ਕੰਮ ਕਿਵੇਂ ਕਰਵਾਉਣਗੇ।

ਫ਼ਰਾਂਸ ਦੇ ਸਿੱਖਾਂ ਵਲੋਂ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਨੂੰ ਫ਼ਰਾਂਸ ਵਿਚ ਸਿੱਖਾਂ ਦੀ ਪਗੜੀ ਦਾ ਮਸਲਾ ਹੱਲ ਕਰਵਾਉਣ ਲਈ ਲਿਖੀ ਚਿੱਠੀ ਬਾਰੇ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਵੀ ਸੁਸ਼ਮਾ ਸਵਰਾਜ ਅਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਉਹ ਭਾਰਤ ਦੇ ਦੌਰੇ 'ਤੇ ਆਏ ਫ਼ਰਾਂਸ ਦੇ ਰਾਸ਼ਟਰਪਤੀ ਨਾਲ ਸਿੱਖਾਂ ਦੀ ਪਗੜੀ ਦੇ ਮੁੱਦੇ 'ਤੇ ਗੱਲ ਕਰ ਕੇ ਇਹ ਮਸਲਾ ਹੱਲ ਕਰਵਾਉਣ। ਕੇਂਦਰੀ ਮੰਤਰੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਉਨ੍ਹਾਂ ਦੇ ਪਹਿਰਾਵੇ ਦਾ ਹਿੱਸਾ ਹੈ ਅਤੇ ਜੇਕਰ ਉਨ੍ਹਾਂ ਨੂੰ ਬੈਠ ਕੇ ਸਮਝਾਇਆ ਜਾਵੇ ਤਾਂ ਇਹ ਗੱਲ ਫ਼ਰਾਂਸ ਦੇ ਰਾਸਟਰਪਤੀ ਦੇ ਸਮਝ ਵਿਚ ਆ ਸਕਦੀ ਹੈ ਤੇ ਉਹ ਖ਼ੁਦ ਵੀ ਇਸ ਗੱਲ ਲਈ ਭਾਰਤ ਸਰਕਾਰ ‘ਤੇ ਜ਼ੋਰ ਪਾਉਣਗੇ।
end-of