ਹਿਮਾਚਲ, ਗੁਜਰਾਤ ਚੋਣਾਂ ‘ਚ ਜਿੱਤ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਪੀ.ਐਮ. ਮੋਦੀ ਨੂੰ ਦਿੱਤੀ ਵਧਾਈ
Published : Dec 19, 2017, 4:24 pm IST
Updated : Dec 19, 2017, 10:54 am IST
SHARE ARTICLE

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਮਿਲੀ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਚੋਣ ਨਤੀਜਿਆਂ ਨੂੰ ਪ੍ਰਧਾਨ ਮੰਤਰੀ ਵਲੋਂ ਦੇਸ਼ ‘ਚ ਚਲਾਈ ਵਿਕਾਸ ਲਹਿਰ ਦੀ ਜਿੱਤ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਸ: ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਜਿੱਤ ਦੀ ਵਧਾਈ ਅਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਭੇਜਿਆ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ਨੂੰ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ‘ਚ ਮਿਲੀਆਂ ਜਿੱਤਾਂ ਨੂੰ ‘ਵਿਕਾਸ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਲੀਡਰਸ਼ਿਪ’ ਨੂੰ ਮਿਲਿਆ ਫ਼ਤਵਾ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੂੰ ਵਧਾਈ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਨਤੀਜਿਆਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਇਕ ਮਜ਼ਬੂਤ ਮੋਦੀ ਲਹਿਰ ਪੂਰੇ ਦੇਸ਼ ‘ਚ ਚੱਲ ਰਹੀ ਹੈ। ਅੱਜ ਭਾਰਤ ‘ਚ ਹੋਰ ਅਜਿਹਾ ਕੋਈ ਆਗੂ ਨਹੀਂ ਹੈ ਜਿਹੜਾ ਮੋਦੀ ਦੇ ਸਿਆਸੀ ਕੱਦ ਦੀ ਬਰਾਬਰੀ ਕਰ ਸਕੇ।



ਮੋਦੀ ਦੀ ਵਿਕਾਸ ਯਾਤਰਾ ਨੂੰ ਮਿਲਿਆ ਹੁੰਗਾਰਾ: ਵਿਜੇ ਸਾਂਪਲਾ

ਗੁਜਰਾਤ ਤੇ ਹਿਮਾਚਲ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੂੰ ਮਿਲੇ ਬਹੁਮਤ ਤੋਂ ਹੁਣ ਸਪੱਸ਼ਟ ਹੋ ਗਿਆ ਹੈ ਕਿ ਵੋਟਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸ ਨੀਤੀਆਂ ਤੋਂ ਖੁਸ਼ ਹਨ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਕੀਤਾ। ਸਾਂਪਲਾ ਨੇ ਅੱਗੇ ਕਿਹਾ ਕਿ ਇਨ੍ਹਾਂ ਦੋਵੇਂ ਸੂਬਿਆਂ ਦੀ ਜਿੱਤ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਸੰਗਠਨ ਕੌਸ਼ਲ ਦੀ ਪੁਸ਼ਟੀ ਕਰਦੀ ਹੈ। ਇਨ੍ਹਾਂ ਨਤੀਜਿਆਂ ਤੋਂ ਦੋ ਗੱਲਾਂ ਸਪੱਸ਼ਟ ਹੁੰਦੀਆਂ ਹਨ ਕਿ ਲੋਕ ਕਾਂਗਰਸ ਮੁਕਤ ਭਾਰਤ ਚਾਹੁੰਦੇ ਹਨ।

ਖੱਟਰ ਨੇ ਕਿਹਾ ਭਵਿੱਖ ‘ਚ ਹੋਰ ਚੰਗੇ ਨਤੀਜੇ ਮਿਲਣਗੇ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਗੁਜਰਾਤ ‘ਤੇ ਹਿਮਾਚਲ ਪ੍ਰਦੇਸ਼ ਦੋਵਾਂ ਰਾਜਾਂ ‘ਚ ਭਾਰਤੀ ਜਨਤਾ ਪਾਰਟੀ ਦੀ ਜੋ ਜਿੱਤ ਹੋਈ ਹੈ, ਇਸ ਤੋਂ ਬਾਅਦ ਦੇਸ਼ ਦੇ 19 ਰਾਜਾਂ ‘ਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦਾ ਰਾਜ ਹੋ ਜਾਵੇਗਾ। 


ਸਾਲ 2014 ‘ਚ ਦੇਸ਼ ਵਿਚ ਸਾਡੀ ਸਰਕਾਰ ਭਾਰੀ ਬਹੁਮਤ ਤੋਂ ਆਈ ਸੀ ਅਤੇ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਹੈ ਅਤੇ ਅਮਿਤ ਸ਼ਾਹ ਦੇ ਯਤਨਾਂ ਨਾਲ ਅਸੀਂ ਲਗਾਤਾਰ ਅੱਗੇ ਵੱਧ ਰਹੇ ਹਾਂ। ਨਰਿੰਦਰ ਮੋਦੀ ਦੀ ਅਗਵਾਈ ਸਾਨੂੰ ਪ੍ਰੇਰਨਾ ਦੇ ਰਹੀ ਹੈ। ਸਾਲ 2012 ਤੋਂ ਬਾਅਦ ਦੇਸ਼ ‘ਚ ਜਿੰਨੀਆਂ ਵੀ ਚੋਣਾਂ ਹੋਈਆਂ ਹਨ, ਉਨ੍ਹਾਂ ਦੇ ਨਤੀਜੇ ਭਾਜਪਾ ਦੇ ਪੱਖ ਵਿਚ ਆਏ ਹਨ। ਮੁੱਖ ਮੰਤਰੀ ਨੇ ਚੋਣ ਨਤੀਜਿਆਂ ਤੋਂ ਬਾਅਦ ਇਹ ਟਿੱਪਣੀ ਕੀਤੀ। 

ਗੁਜਰਾਤ ‘ਚ ਪਾਰਟੀ ਨੂੰ ਬਹੁਮਤ ਮਿਲਿਆ ਹੈ, ਪਰ ਪਿਛਲੀ ਚੋਣ ਦੀ ਤੁਲਨਾ ‘ਚ ਵੋਟ ਫ਼ੀਸਦੀ ਵਿਚ ਕਮੀ ਆਈ ਹੈ? ਦੇ ਸਬੰਧ ‘ਚ ਮੁੱਖ ਮੰਤਰੀ ਨੇ ਕਿਹਾ ਕਿ ਆਖ਼ਰ ਜਿੱਤ ਤਾਂ ਜਿੱਤ ਹੁੰਦੀ ਹੈ। ਗੁਜਰਾਤ ਵਿਚ ਪਾਰਟੀ ਨੂੰ ਭਲੇ ਹੀ ਘੱਟ ਸੀਟਾਂ ਮਿਲੀਆਂ ਹਨ, ਪਰ ਵੋਟ ਫ਼ੀਸਦੀ ਵਧੀ ਹੈ।


SHARE ARTICLE
Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement