ਹੁਣ ਪੰਜਾਬੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਵੀ ਬੱਝੇ ਵਿਆਹ ਦੇ ਬੰਧਨ 'ਚ
Published : Jan 15, 2018, 12:01 pm IST
Updated : Jan 15, 2018, 6:31 am IST
SHARE ARTICLE

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਬੀਤੇ ਦਿਨ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਪਤਨੀ ਦਾ ਨਾਂ ਅੰਬਰ ਧਾਲੀਵਾਲ ਹੈ। ਸੋਸ਼ਲ ਮੀਡੀਆ ਤੇ ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੀਆਂ ਹਨ। 

ਇਸ ਮੌਕੇ ਖਾਸ ਤੌਰ 'ਤੇ ਪਰਮੀਸ਼ ਵਰਮਾ ਅਤੇ ਦੇਸੀ ਕਰੂ ਵਾਲੇ ਗੋਲਡੀ ਤੇ ਸੱਤਾ ਵੀ ਸ਼ਾਮਲ ਹੋਏ। ਜਾਣਕਾਰੀ ਮੁਤਾਬਕ 'ਗੁੰਡੇ ਨੰਬਰ 1' ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ।


 ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ 'ਚ ਹੀ ਪੰਜਾਬ ਦੇ ਨੌਜਵਾਨਾਂ 'ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ। 


ਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ 'ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ।

SHARE ARTICLE
Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement