ਇਸ ਬੈਂਕ ਨੇ ਕਰਜ਼ਾ ਵਸੂਲਣ ਲਈ ਲੱਭਿਆ ਨਵਾਂ ਰਾਹ
Published : Dec 15, 2017, 1:46 pm IST
Updated : Dec 15, 2017, 8:16 am IST
SHARE ARTICLE

ਖੇਤੀ ਵਿਕਾਸ ਬੈਂਕ ਦੇ ਮੁਲਾਜ਼ਮਾਂ ਵੱਲੋਂ ਕਰਜ਼ਾ ਵਸੂਲੀ ਲਈ ਡਿਫਾਲਟਰਾਂ ਦੇ ਘਰਾਂ ਅੱਗੇ 18 ਦਸੰਬਰ ਤੋਂ ਧਰਨੇ ਦਿੱਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਤਹਿਸਲੀ ਲਹਿਰਾਗਾਗਾ ਦੇ ਮੈਨੇਜਰ ਸਰਿੰਦਰ ਗਰਗ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਡਿਫਾਲਟਰਾਂ ਵੱਲੋਂ 23 ਕਰੋੜ ਰੁਪਏ ਬਕਾਇਆ ਖੜਾ ਹੈ ਜਿਸ ਨੂੰ ਵਸੂਲਣ ਲਈ ਬੈਂਕ ਨੇ ਇਹ ਨਵਾਂ ਤਰੀਕਾ ਲੱਭਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਵਲ ਫਸਲੀ ਕਰਜ਼ਿਆਂ ‘ਤੇ ਹੀ ਮਾਫੀ ਦੇਣ ਦਾ ਐਲਾਨ ਕੀਤਾ ਹੈ, ਜਦੋਂ ਕਿ ਖੇਤੀ ਵਿਕਾਸ ਬੈਂਕ ਦੇ ਸਾਰੇ ਕਰਜ਼ੇ ਲੰਮੇ ਸਮੇਂ ਦੇ ਕਰਜ਼ੇ ਹਨ। ਇਸ ਕਰਕੇ ਖੇਤੀ ਵਿਕਾਸ ਬੈਂਕ ਕਰਜ਼ਾ ਮਾਫੀ ਦੇ ਘੇਰੇ ‘ਚ ਨਹੀਂ ਆਉਂਦੇ।


ਮੈਨੇਜਰ ਨੇ ਇਹ ਵੀ ਦੱਸਿਆ ਕਿ ਕਿਸਾਨ ਜਥੇਬੰਦੀਆ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀ ਹਮਾਇਤ ਪ੍ਰਾਪਤ ਕੀਤੀ ਜਾਵੇਗੀ ਅਤੇ ਨਾਮਵਰ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਦੇ ਹੋਏ। ਗ੍ਰਿਫਤਾਰੀ ਵਰੰਟ ਅਤੇ ਜ਼ਮੀਨ ਨਿਲਾਮੀ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਕਰਜ਼ਾ ਮਾਫੀ ਦੇ ਚੱਕਰ ਨੇ ਖੇਤੀ ਵਿਕਾਸ ਬੈਂਕਾਂ ਨੂੰ ਭੁੰਜੇ ਲਾ ਦਿੱਤਾ ਹੈ, ਲਗਾਤਾਰ ਵਸੂਲੀ ਦੀ ਘੱਟਦੀ ਰਫਤਾਰ ਕਾਰਣ ਬੈਂਕ ਕਰਮਚਾਰੀਆਂ ਨੂੰ ਤਨਖਾਹਾਂ ਲੈਣੀਆਂ ਵੀ ਮੁਸ਼ਕਲ ਹੋ ਗਈਆਂ ਹਨ।

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement