ਇੱਥੇ ਸਰਕਾਰ ਨੇ ਬਣਾਇਆ ਰਿਕਾਰਡ, 25 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇ ਕੇ ਮਨਾਈ ਲੋਹੜੀ
Published : Jan 13, 2018, 3:57 pm IST
Updated : Jan 13, 2018, 10:27 am IST
SHARE ARTICLE

ਨਵੀਂ ਦਿੱਲੀ: ਝਾਰਖੰਡ ਸਰਕਾਰ ਨੇ ਇੱਕੋ ਵਾਰ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿੱਜੀ ਖੇਤਰ ਵਿੱਚ ਨੌਕਰੀ ਦੇਣ ਦੇ ਇੱਕ ਨਵਾਂ ਰਿਕਾਰਡ ਬਣਾਇਆ ਹੈ। ਸ਼ੁੱਕਰਵਾਰ ਨੂੰ ਰਾਂਚੀ ਵਿੱਚ ਸਕਿੱਲ ਸਮਿਟ ਕਰਵਾਇਆ ਗਿਆ। ਇਸ ਦੌਰਾਨ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਮੁੱਖ ਮੰਤਰੀ ਰਘੂਵਰ ਦਾਸ ਨੇ ਸਕਿਲ ਸਮਿਟ ਦੇ ਉਦਘਾਟਨ ਸਮਾਰੋਹ ਦੌਰਾਨ ਬੋਲਦੇ ਹੋਏ ਕਿਹਾ ਕਿ ਅੱਜ ਕੱਲ੍ਹ ਝਾਰਖੰਡ ਦੀ ਵਿਕਾਸ ਦਰ 8.6 ਫ਼ੀ ਸਦੀ ਹੈ। ਉਨ੍ਹਾਂ ਦੱਸਿਆ ਕਿ ਝਾਰਖੰਡ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਜੈਅੰਤ ਸਿਨ੍ਹਾ ਅਤੇ ਬਾਲੀਵੁੱਡ ਦੇ ਕਈ ਕਲਾਕਾਰ ਮੌਜੂਦ ਸਨ।


ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ- ਝਾਰਖੰਡ ਵਿੱਚ ਪਾਲੀ ਫਾਈਬਰ ਬਣਾਵਾਂਗੇ ਅਤੇ ਪੌਲੀਸਟਰ ਵੀ ਬਣਾਇਆ ਜਾਵੇਗਾ। ਝਾਰਖੰਡ ਨੂੰ ਟੈਕਸਟਾਈਲ ਹੱਬ ਬਣਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 25 ਹਜ਼ਾਰ ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਰਿਕਾਰਡ ਬਣਾਉਣਾ ਵੱਡੀ ਗੱਲ ਹੈ।

ਜੈਅੰਤ ਸਿਨ੍ਹਾ ਨੇ ਇਸ ਮੌਕੇ ‘ਤੇ ਰਾਂਚੀ ਵਿੱਚ ਨਵਾਂ ਏਅਰਪੋਰਟ ਟਰਮੀਨਲ ਬਣਾਉਣ ਦੀ ਵੀ ਗੱਲ ਆਖੀ। ਉਨ੍ਹਾਂ ਕਿਹਾ ਕਿ ਟਰਮੀਨਲ ਨੂੰ ਸਿੰਗਾਪੁਰ ਨਾਲ ਜੋੜਿਆ ਜਾਵੇਗਾ।

SHARE ARTICLE
Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement