
ਗਣਤੰਤਰ ਦਿਵਸ ਵਾਲੇ ਦਿਨ ਜਲੰਧਰ-ਫਗਵਾੜਾ ਹਾਈਵੇਅ 'ਤੇ ਹਵੇਲੀ ਰੈਸਟੋਰੈਂਟ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਨਾਲ ਪਤੀ-ਪਤਨੀ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਹਵੇਲੀ ਨੇੜੇ ਸਵਿੱਫਟ ਕਾਰ ਬੇਕਾਬੂ ਹੋਣ ਨਾਲ ਐਕਟਿਵਾ ਸਵਾਰ 'ਚ ਜਾ ਵੱਜੀ, ਜਿਸ ਦੌਰਾਨ ਇਸ ਦਰਦਨਾਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਾਰ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਰਜਿਸਟਰਡ ਹੈ ਅਤੇ ਐਕਟਿਵਾ ਸਵਾਰ ਜੋੜਾ ਫਗਵਾੜੇ ਦਾ ਰਹਿਣ ਵਾਲਾ ਸੀ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ
ਪੁਲਿਸ
ਨੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ 'ਚ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਅਤੇ ਕਾਰ ਚਾਲਕ ਦੀ ਪਛਾਣ 'ਚ ਅਜੇ ਜਾਂਚ ਜਾਰੀ ਹੈ।