ਜੰਮੂ : ਫੌਜ ਕੈਂਪ 'ਚ ਹੋਇਆ ਅੱਤਵਾਦੀ ਹਮਲਾ, ਇਕ ਜਵਾਨ ਸ਼ਹੀਦ
Published : Feb 10, 2018, 11:06 am IST
Updated : Feb 10, 2018, 5:36 am IST
SHARE ARTICLE

ਜੰਮੂ : ਜੰਮੂ 'ਚ ਇਕ ਵਾਰ ਫਿਰ ਅੱਤਵਾਦੀਆਂ ਨੇ ਵੱਡੀ ਕਰਤੂਤ ਨੂੰ ਅੰਜਾਮ ਦਿੱਤਾ ਹੈ। ਅੱਤਵਾਦੀਆਂ ਨੇ ਇਸ ਵਾਰ ਜੰਮੂ ਦੇ ਸੁੰਜਵਾਂ ਫੌਜ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ 'ਚ ਹੁਣ ਤੱਕ ਇਕ ਜਵਾਨ ਦੇ ਸ਼ਹੀਦ ਹੋਣ ਦੀ ਖਬਰ ਹੈ ਅਤੇ ਇਕ ਜਵਾਨ ਦੀ ਜਵਾਨ ਬੇਟੀ ਵੀ ਇਸ ਹਮਲੇ 'ਚ ਜ਼ਖਮੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਜੰਮੂ 'ਚ ਰੈੱਡ ਅਲਰਟ ਕਰ ਦਿੱਤਾ ਗਿਆ ਹੈ। 


ਫੌਜ ਕੈਂਪ ਦੇ ਕੁਆਰਟਰ 'ਚ 3 ਤੋਂ 4 ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਕੈਂਪ ਦੇ ਅੰਦਰੋਂ ਰੁਕ-ਰੁਕ ਕੇ ਫਾਇਰਿੰਗ ਦੀਆਂ ਆਵਾਜ਼ਾਂ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਤੜਕੇ ਸਵੇਰੇ 4.55 'ਤੇ ਸੰਤਰੀ ਦੇ ਬੰਕਰ 'ਤੇ ਫਾਇਰਿੰਗ ਕੀਤੀ। ਇਸ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਫਾਇਰਿੰਗ ਕੀਤੀ। '

ਫਿਲਹਾਲ ਅੱਤਵਾਦੀ ਫੌਜ ਦੇ ਇਕ ਕੁਆਰਟਰ 'ਚ ਵੜੇ ਹੋਏ ਹਨ। ਇੰਟੈਲੀਜੈਂਸ ਸੂਤਰਾਂ ਮੁਤਾਬਕ ਅਫਜ਼ਲ ਗੁਰੂ ਦੀ ਬਰਸੀ ਨੂੰ ਦੇਖਦੇ ਹੋਏ ਪੂਰੇ ਜੰਮੂ-ਕਸ਼ਮੀਰ 'ਚ ਹਾਈ ਅਲਰਟ ਐਲਾਨ ਕੀਤਾ ਗਿਆ ਸੀ। ਖੁਫੀਆ ਸੂਤਰਾਂ ਨੇ ਆਤਮਘਾਤੀ ਹਮਲੇ ਦਾ ਸ਼ੱਕ ਜ਼ਾਹਰ ਕੀਤਾ ਸੀ। ਇਸ ਹਮਲੇ ਪਿੱਛੇ ਜੈਸ਼-ਏ-ਮੁਹੰਮਦ ਦਾ ਹੱਥ ਹੋ ਸਕਦਾ ਹੈ।


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 31 ਦਸੰਬਰ, 2017 ਨੂੰ ਅੱਤਵਾਦੀਆਂ ਨੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਕੈਂਪ ਨੂੰ ਨਿਸ਼ਾਨਾ ਬਣਾਇਆ ਸੀ। ਜੈਸ਼ ਦੇ 2 ਅੱਤਵਾਦੀਆਂ ਨੇ ਅਵੰਤੀਪੁਰਾ ਦੇ ਲੀਥਪੋਰਾ 'ਚ ਹਮਲਾ ਕੀਤਾ ਸੀ। ਇਸ ਹਮਲੇ ਦੌਰਾਨ 5 ਜਵਾਨ ਸ਼ਹੀਦ ਹੋ ਗਏ ਸਨ, ਜਦੋਂ ਕਿ ਘੰਟਿਆਂ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੋਹਾਂ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।

SHARE ARTICLE
Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement