ਖ਼ਬਰਾਂ |

ਤਾਜ਼ਾ |

ਜਵਾਈ ਦਾ ਜਾਨਲੇਵਾ ਹਮਲਾ, ਕਤਲ ਕੀਤੇ ਸੱਸ ਸਹੁਰਾ ਅਤੇ ਪਤਨੀ
Published : Sep 6, 2017, 5:43 pm IST
Updated : Sep 6, 2017, 12:13 pm IST
SHARE ARTICLE

ਜ਼ੀਰਾ ਤੋਂ ਇੱਕ ਜਵਾਈ ਦੁਆਰਾ ਸਹੁਰਾ ਪਰਿਵਾਰ `ਤੇ ਜਾਨਲੇਵਾ ਹਮਲਾ ਕਰਕੇ 3 ਜਣਿਆਂ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਖ਼ਬਰ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਥੋਂ ਦੀ ਮਲਸੀਆਂ ਵਾਲੀ ਬਸਤੀ 'ਚ ਰਹਿਣ ਵਾਲੇ ਇੱਕ ਪਰਿਵਾਰ 'ਤੇ ਉਹਨਾਂ ਦੇ ਜਵਾਈ ਨੇ ਆਪਣੇ ਹਥਿਆਰਬੰਦ ਸਾਥੀਆਂ ਸਮੇਤ ਕਾਤਲਾਨਾ ਹਮਲਾ ਕਰ ਦਿੱਤਾ ਜਿਸ ਵਿੱਚ 3 ਜਣਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।


 ਜਵਾਈ ਕ੍ਰਿਸ਼ਨ ਨੇ ਇਹ ਜਾਨਲੇਵਾ ਹਮਲਾ ਰਾਤ ਨੂੰ ਉਸ ਵੇਲੇ ਕੀਤਾ ਜਦੋਂ ਪੂਰਾ ਪਰਿਵਾਰ ਸੁੱਤਾ ਪਿਆ ਸੀ। ਹਮਲਾ ਇੰਨਾ ਜ਼ੋਰਦਾਰ ਸੀ ਕਿ ਕ੍ਰਿਸ਼ਨ ਦੀ ਸੱਸ ਅਤੇ ਸਹੁਰੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕ੍ਰਿਸ਼ਨ ਦੇ ਪਤਨੀ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ।


 ਲੜਕੀ ਦੇ ਭਰਾ ਨੇ ਦੱਸਿਆ ਕਿ ਉਸਦੀ ਭੈਣ ਅਤੇ ਜੀਜੇ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਉਹ ਆਪਣੀ ਲੜਕੀ ਨੂੰ ਘਰ ਲਿਆਏ ਸੀ। ਇਸ ਗੱਲ ਤੋਂ ਗੁੱਸੇ ਵਿੱਚ ਆਏ ਕ੍ਰਿਸ਼ਨ ਨੇ ਦੇਰ ਰਾਤ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਦੋਸ਼ੀ ਕ੍ਰਿਸ਼ਨ ਦਾ ਸਾਲਾ ਅਤੇ ਸਾਲੇ ਦੀ ਪਤਨੀ ਇਸ ਵੇਲੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।



SHARE ARTICLE
Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement