ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਹੋਏ ਹਰਿਮੰਦਰ ਸਾਹਿਬ ਨਤਮਸਤਕ
Published : Feb 21, 2018, 1:47 pm IST
Updated : Feb 21, 2018, 8:17 am IST
SHARE ARTICLE

ਚੰਡੀਗੜ੍ਹ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਸਮੇਤ ਸ੍ਰੀ ਹਮਿੰਮਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਦਰਸ਼ਨੀ ਡਿਊੜੀ ਰਾਹੀਂ ਮੱਥਾ ਟੇਕਣ ਲਈ ਪਰਿਵਾਰ ਸਮੇਤ ਪੁੱਜੇ। 



ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਟਰੂਡੋ ਪਰਿਵਾਰ ਨੂੰ ਸਿਰੋਪਾ ਭੇਟ ਕੀਤਾ। ਟਰੂਡੋ ਨੇ 10 ਮਿੰਟ ਲੰਗਰ ਪਕਾਉਣ ਦੀ ਸੇਵਾ ਵੀ ਕੀਤੀ।



ਇਸ ਮੌਕੇ ਟਰੂਡੋ ਨਾਲ ਨਵਜੋਤ ਸਿੰਘ ਸਿੱਧੂ, ਹਰਦੀਪ ਸਿੰਘ ਪੂਰੀ, ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ ਮੌਜੂਦ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਸਟਿਨ ਟਰੂਡੋ ਦਾ ਸਵਾਗਤ ਕੀਤਾ। 



ਲੰਗਰ ਘਰ ‘ਚ ਸੇਵਾ ਕਰ ਕੇ ਟਰੂਡੋ ਪਾਰਟੀਸ਼ਨ ਮਿਊਜ਼ੀਅਮ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਟਰੂਡੋ ਪੰਜ ਸਿਤਾਰਾ ਹੋਟਲ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ।



ਟਰੂਡੋ ਪਰਿਵਾਰ ਤੇ ਨਾਲ ਆਏ ਮੰਤਰੀਆਂ ਲਈ ਪੰਜਾਬ ਸਰਕਾਰ ਵੱਲੋਂ ਦੁਪਹਿਰ ਦਾ ਖਾਣਾ ਵੀ ਇੱਥੇ ਹੀ ਰੱਖਿਆ ਗਿਆ ਹੈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਜਸਟਿਨ ਟਰੂਡੋ ਦੋ ਵਜੇ ਦੇ ਕਰੀਬ ਹਵਾਈ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ ਹੋ ਜਾਣਗੇ।

SHARE ARTICLE
Advertisement

Chandigarh Election Update: ਨੌਜਵਾਨਾਂ ਦੀਆਂ ਚੋਣਾਂ 'ਚ ਕਲੋਲਾਂ, ਪਰ ਦੁੱਖ ਦੀ ਗੱਲ ਮੁੱਦੇ ਹੀ ਨਹੀਂ ਪਤਾ !

15 May 2024 12:57 PM

TOP NEWS TODAY LIVE ਬਰਨਾਲਾ ’ਚ ਕਿਸਾਨਾਂ ਦੀ ਤਕਰਾਰ, ਪੰਜਾਬ ’ਚ ਜ਼ੋਰਾਂ ’ਤੇ ਚੋਣ ਪ੍ਰਚਾਰ, ਵੇਖੋ ਅੱਜ ਦੀਆਂ ਮੁੱਖ...

15 May 2024 12:47 PM

NEWS BULLETIN | ਪਾਤਰ ਸਾਬ੍ਹ ਲਈ CM ਮਾਨ ਦੀ ਭਿੱਜੀ ਅੱਖ, ਆ ਗਿਆ CBSE 12ਵੀਂ ਦਾ ਰਿਜ਼ਲਟ

15 May 2024 12:04 PM

ਇਸ ਵਾਰ ਕੌਣ ਕਰੇਗਾ ਸ੍ਰੀ ਅਨੰਦਪੁਰ ਸਾਹਿਬ ਦਾ ਸਿਆਸੀ ਕਿਲ੍ਹਾ ਫ਼ਤਿਹ? ਕੰਗ, ਸਿੰਗਲਾ, ਚੰਦੂਮਾਜਰਾ, ਸ਼ਰਮਾ, ਗੜ੍ਹੀ ਜਾਂ..

15 May 2024 11:10 AM

ਚਿੱਟੇ ਨੂੰ ਲੈ ਕੇ Akali ਅਤੇ AAP ਵਾਲੇ ਹੋ ਗਏ ਹੱਥੋਪਾਈ, ਪੱਤਰਕਾਰ ਨੇ ਮਸ੍ਹਾਂ ਖਿੱਚ -ਖਿੱਚ ਕੀਤੇ ਪਾਸੇ- Sidhi Gall

15 May 2024 10:37 AM
Advertisement