
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਫ਼ਤਿਹਗੜ੍ਹ ਸਾਹਿਬ ਪੁੱਜੇ। ਜਿਥੇ ਉਨ੍ਹਾਂ ਨੇ ਜ਼ਿਲ੍ਹੇ ਦੀ ਤਰੱਕੀ ਲਈ ਕੁਝ ਐਲਾਨ ਵੀ ਕੀਤੇ ਉਹਨਾਂ ਫ਼ਤਹਿਗੜ੍ਹ ਸਾਹਿਬ ‘ਚ ਬੱਸ ਸਟੈਂਡ ਬਣਾਉਣ ਦਾ ਐਲਾਨ ਕੀਤਾ, ਉਥੇ ਉਹਨਾਂ ਨੇ ਚਨਾਰਥਲ ਨੂੰ ਸਬ-ਤਹਿਸੀਲ ਬਣਾਉਣ ਦਾ ਵੀ ਐਲਾਨ ਕੀਤਾ। ਉਹਨਾਂ ਨੇ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਹਾਈਵੇਅ ਬਣਾਉਣ ਦਾ ਵੀ ਐਲਾਨ ਕੀਤਾ।
ਉਹਨਾਂ ਨੇ ਫ਼ਤਹਿਗੜ੍ਹ ਸਾਹਿਬ ‘ਚ ਬੱਸ ਸਟੈਂਡ ਬਣਾਉਣ ਲਈ 5.70 ਕਰੋੜ ਰੁਪਏ ਦੀ ਰਕਮ ਦਾ ਵੀ ਐਲਾਨ ਕੀਤਾ ਹੈ। ਬਾਬਾ ਜ਼ੋਰਾਵਾਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਵਾਲੀ ਧਰਤੀ ਸ੍ਰੀ ਫ਼ਤਹਿਗ੍ਹੜ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਆਰੰਭ ਹੋ ਗਿਆ ਹੈ। ਬੀਤੇ ਦਿਨ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਕੇ ਮੁੱਖ ਵਾਕ ਲਿਆ।
ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚੇ ਅਤੇ ਇਸ ਦੌਰਾਨ ਓਹਨਾ ਨੇ ਸ਼ਹਿਰ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਕਈ ਐਲਾਨ ਕੀਤੇ। ਬੁਰਹਾਨ ਵਾਨੀ ਦੀ ਤਸਵੀਰ ਵਾਲੀ ਮੈਗਜ਼ੀਨ ‘ਤੇ ਕੈਪਟਨ ਨੇ ਕਿਹਾ ਕਿ ਜੇਕਰ ਕੋਈ ਦੇਸ਼ ਵਿਰੋਧੀ ਹੋ ਰਿਹਾ ਹੈ ਤਾਂ ਉਸ ‘ਤੇ ਕਾਰਵਾਈ ਜਰੂਰ ਹੋਵੇਗੀ।
8 ਜੁਲਾਈ 2016 ਨੂੰ ਬੁਰਹਾਨ ਵਾਨੀ ਭਾਰਤੀ ਫੌਜ ਦੇ ਨਾਲ ਮੁੱਠਭੇੜ ਵਿੱਚ ਮਾਰਿਆ ਗਿਆ ਸੀ। ਬੁਰਹਾਨ ਦੀ ਮੌਤ ਤੋਂ ਬਾਅਦ ਘਾਟੀ ਵਿੱਚ ਅਸ਼ਾਂਤੀ ਫੈਲ ਗਈ ਸੀ। ਬੁਰਹਾਨ ਦੀ ਮੌਤ ਦੇ ਬਾਅਦ ਘਾਟੀ ਵਿੱਚ ਲਗਾਤਾਰ ਹਿੰਸਕ ਘਟਨਾਵਾਂ ਹੋਈਆਂ ਸਨ । ਵੱਖ – ਵੱਖ ਹਿੰਸਕ ਘਟਨਾਵਾਂ ਵਿੱਚ ਦਰਜਨਾਂ ਲੋਕਾਂ ਦੀ ਮੌਤ ਹੋ ਗਈ ਸੀ। ਫ਼ਤਿਹਗੜ੍ਹ ਸਾਹਿਬ ‘ਚ ਸ਼ਹੀਦੀ ਜੋੜ ਮੇਲ ਦਾ ਦੂਸਰਾ ਦਿਨ ਹੈ।
ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਵੱਲੋਂ ਹਾਜਰ ਸਕੱਤਰ ਕੇਵਲ ਸਿੰਘ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹੀਦੀ ਨੂੰ ਯਾਦ ਰੱਖਦੇ ਹੋਏ, ਸਿੱਖੀ ਦਾ ਵੱਧ ਤੋ ਵੱਧ ਪ੍ਰਚਾਰ ਕਰਨਾ ਚਾਹੀਦਾ ਹੈ। ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਤੇ ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਦਿਨਾ ਸ਼ਹੀਦੀ ਜੋੜ ਮੇਲ ਸਮੂਹ ਗੁਰਦੁਆਰਾ ਸਾਹਿਬਾਨ ‘ਚ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਸ਼ੁਰੂ ਹੋ ਗਿਆ ਸੀ।
ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਇੱਥੋਂ ਦੇ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ, ਗੁ: ਸ੍ਰੀ ਗੜ੍ਹੀ ਸਾਹਿਬ, ਗੁ: ਸ੍ਰੀ ਤਾੜੀ ਸਾਹਿਬ, ਗੁ: ਸ੍ਰੀ ਦਮਦਮਾ ਸਾਹਿਬ, ਗੁ: ਸ੍ਰੀ ਰਣਜੀਤਗੜ੍ਹ ਸਾਹਿਬ, ਗੁ: ਸ਼ਹੀਦੀ ਬੁਰਜ ਭਾਈ ਜੈਤਾ ਜੀ ਵਿਖੇ ਨਤਮਸਤਕ ਹੁੰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਬਾਅਦ ਦੁਪਹਿਰ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਢਾਡੀ ਦਰਬਾਰ ਦੀ ਸ਼ੁਰੂਆਤ ਹੋਈ, ਜਿਸ ‘ਚ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਜੋੜ ਮੇਲ ਸਬੰਧੀ ਪ੍ਰਸ਼ਾਸਨ ਵਲੋਂ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਹਿਯੋਗ ਨਾਲ ਵਧੀਆ ਪ੍ਰਬੰਧ ਕੀਤੇ ਗਏ ਹਨ।